-
ਮਰਕੁਸ 2:18-20ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
18 ਯੂਹੰਨਾ ਦੇ ਚੇਲੇ ਅਤੇ ਫ਼ਰੀਸੀ ਵਰਤ ਰੱਖਦੇ ਸਨ। ਇਸ ਲਈ ਉਨ੍ਹਾਂ ਨੇ ਆ ਕੇ ਯਿਸੂ ਨੂੰ ਪੁੱਛਿਆ: “ਯੂਹੰਨਾ ਦੇ ਚੇਲੇ ਅਤੇ ਫ਼ਰੀਸੀਆਂ ਦੇ ਚੇਲੇ ਵਰਤ ਰੱਖਦੇ ਹਨ, ਪਰ ਤੇਰੇ ਚੇਲੇ ਵਰਤ ਕਿਉਂ ਨਹੀਂ ਰੱਖਦੇ?”+ 19 ਯਿਸੂ ਨੇ ਉਨ੍ਹਾਂ ਨੂੰ ਕਿਹਾ: “ਕੀ ਲਾੜੇ+ ਦੇ ਨਾਲ ਹੁੰਦਿਆਂ ਬਰਾਤੀਆਂ* ਨੂੰ ਵਰਤ ਰੱਖਣ ਦੀ ਲੋੜ ਹੈ? ਜਦ ਤਕ ਲਾੜਾ ਉਨ੍ਹਾਂ ਦੇ ਨਾਲ ਹੈ, ਉਹ ਵਰਤ ਨਹੀਂ ਰੱਖ ਸਕਦੇ। 20 ਪਰ ਉਹ ਦਿਨ ਵੀ ਆਉਣਗੇ ਜਦੋਂ ਲਾੜੇ ਨੂੰ ਉਨ੍ਹਾਂ ਤੋਂ ਦੂਰ ਕੀਤਾ ਜਾਵੇਗਾ+ ਅਤੇ ਉਸ ਦਿਨ ਉਹ ਵਰਤ ਰੱਖਣਗੇ।
-