46 ਜੇ ਤੁਸੀਂ ਸਿਰਫ਼ ਉਨ੍ਹਾਂ ਨਾਲ ਹੀ ਪਿਆਰ ਕਰਦੇ ਹੋ ਜੋ ਤੁਹਾਡੇ ਨਾਲ ਪਿਆਰ ਕਰਦੇ ਹਨ, ਤਾਂ ਤੁਹਾਨੂੰ ਇਸ ਦਾ ਕੀ ਇਨਾਮ ਮਿਲੇਗਾ?+ ਕੀ ਟੈਕਸ ਵਸੂਲਣ ਵਾਲੇ ਵੀ ਇਸੇ ਤਰ੍ਹਾਂ ਨਹੀਂ ਕਰਦੇ? 47 ਅਤੇ ਜੇ ਤੁਸੀਂ ਸਿਰਫ਼ ਆਪਣੇ ਭਰਾਵਾਂ ਨੂੰ ਹੀ ਨਮਸਕਾਰ ਕਰਦੇ ਹੋ, ਤਾਂ ਤੁਸੀਂ ਕਿਹੜਾ ਵੱਡਾ ਕੰਮ ਕਰਦੇ ਹੋ? ਕੀ ਦੁਨੀਆਂ ਦੇ ਲੋਕ ਵੀ ਇਸੇ ਤਰ੍ਹਾਂ ਨਹੀਂ ਕਰਦੇ?