-
ਮੱਤੀ 11:2-6ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
2 ਪਰ ਜੇਲ੍ਹ ਵਿਚ ਯੂਹੰਨਾ+ ਨੇ ਮਸੀਹ ਦੇ ਕੰਮਾਂ ਬਾਰੇ ਸੁਣ ਕੇ ਆਪਣੇ ਚੇਲਿਆਂ ਨੂੰ ਉਸ ਕੋਲ ਇਹ ਪੁੱਛਣ ਲਈ+ 3 ਭੇਜਿਆ: “ਕੀ ਤੂੰ ਉਹੀ ਹੈਂ ਜਿਸ ਨੇ ਆਉਣਾ ਸੀ ਜਾਂ ਫਿਰ ਅਸੀਂ ਕਿਸੇ ਹੋਰ ਦੀ ਉਡੀਕ ਕਰੀਏ?”+ 4 ਯਿਸੂ ਨੇ ਉਨ੍ਹਾਂ ਨੂੰ ਕਿਹਾ: “ਜਾ ਕੇ ਯੂਹੰਨਾ ਨੂੰ ਉਹ ਸਾਰੀਆਂ ਗੱਲਾਂ ਦੱਸੋ ਜੋ ਤੁਸੀਂ ਸੁਣਦੇ ਅਤੇ ਦੇਖਦੇ ਹੋ:+ 5 ਅੰਨ੍ਹੇ ਹੁਣ ਦੇਖ ਰਹੇ ਹਨ,+ ਲੰਗੜੇ ਤੁਰ ਰਹੇ ਹਨ, ਕੋੜ੍ਹੀ+ ਸ਼ੁੱਧ ਹੋ ਰਹੇ ਹਨ, ਬੋਲ਼ੇ ਸੁਣ ਰਹੇ ਹਨ, ਮਰ ਚੁੱਕੇ ਲੋਕ ਦੁਬਾਰਾ ਜੀਉਂਦੇ ਕੀਤੇ ਜਾ ਰਹੇ ਹਨ ਅਤੇ ਗ਼ਰੀਬਾਂ ਨੂੰ ਖ਼ੁਸ਼ ਖ਼ਬਰੀ ਸੁਣਾਈ ਜਾ ਰਹੀ ਹੈ।+ 6 ਖ਼ੁਸ਼ ਹੈ ਉਹ ਜਿਹੜਾ ਮੇਰੇ ਕਾਰਨ ਨਿਹਚਾ ਕਰਨੀ ਨਹੀਂ ਛੱਡਦਾ।”+
-