ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਮੱਤੀ 14:15-21
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 15 ਫਿਰ ਸ਼ਾਮ ਹੋ ਜਾਣ ਤੇ ਉਸ ਦੇ ਚੇਲਿਆਂ ਨੇ ਉਸ ਕੋਲ ਆ ਕੇ ਕਿਹਾ: “ਇਹ ਜਗ੍ਹਾ ਉਜਾੜ ਹੈ ਅਤੇ ਦੁਪਹਿਰ ਵੀ ਢਲ਼ ਚੁੱਕੀ ਹੈ; ਲੋਕਾਂ ਨੂੰ ਘੱਲ ਦੇ ਤਾਂਕਿ ਉਹ ਪਿੰਡਾਂ ਵਿਚ ਜਾ ਕੇ ਆਪਣੇ ਖਾਣ ਵਾਸਤੇ ਕੁਝ ਖ਼ਰੀਦ ਲੈਣ।”+ 16 ਪਰ ਯਿਸੂ ਨੇ ਉਨ੍ਹਾਂ ਨੂੰ ਕਿਹਾ: “ਉਨ੍ਹਾਂ ਨੂੰ ਕਿਤੇ ਜਾਣ ਦੀ ਲੋੜ ਨਹੀਂ; ਤੁਸੀਂ ਹੀ ਉਨ੍ਹਾਂ ਨੂੰ ਕੁਝ ਖਾਣ ਲਈ ਦਿਓ।” 17 ਉਨ੍ਹਾਂ ਨੇ ਉਸ ਨੂੰ ਕਿਹਾ: “ਸਾਡੇ ਕੋਲ ਪੰਜ ਰੋਟੀਆਂ ਤੇ ਦੋ ਮੱਛੀਆਂ ਤੋਂ ਸਿਵਾਇ ਹੋਰ ਕੁਝ ਨਹੀਂ ਹੈ।” 18 ਉਸ ਨੇ ਕਿਹਾ: “ਲਿਆਓ ਮੈਨੂੰ ਦਿਓ।” 19 ਇਸ ਤੋਂ ਬਾਅਦ ਉਸ ਨੇ ਲੋਕਾਂ ਨੂੰ ਘਾਹ ʼਤੇ ਬੈਠਣ ਲਈ ਕਿਹਾ। ਫਿਰ ਉਸ ਨੇ ਪੰਜ ਰੋਟੀਆਂ ਤੇ ਦੋ ਮੱਛੀਆਂ ਲਈਆਂ ਅਤੇ ਆਕਾਸ਼ ਵੱਲ ਦੇਖ ਕੇ ਪਰਮੇਸ਼ੁਰ ਦਾ ਧੰਨਵਾਦ ਕੀਤਾ+ ਅਤੇ ਰੋਟੀਆਂ ਤੋੜ ਕੇ ਆਪਣੇ ਚੇਲਿਆਂ ਨੂੰ ਦਿੱਤੀਆਂ ਅਤੇ ਉਨ੍ਹਾਂ ਨੇ ਲੋਕਾਂ ਨੂੰ ਵੰਡੀਆਂ। 20 ਉਨ੍ਹਾਂ ਸਾਰਿਆਂ ਨੇ ਰੱਜ ਕੇ ਖਾਧਾ। ਫਿਰ ਉਨ੍ਹਾਂ ਨੇ ਬਚੇ ਹੋਏ ਟੁਕੜੇ ਇਕੱਠੇ ਕੀਤੇ ਜਿਨ੍ਹਾਂ ਨਾਲ 12 ਟੋਕਰੀਆਂ ਭਰ ਗਈਆਂ।+ 21 ਉਦੋਂ ਤੀਵੀਆਂ ਅਤੇ ਬੱਚਿਆਂ ਤੋਂ ਇਲਾਵਾ 5,000 ਆਦਮੀਆਂ ਨੇ ਖਾਣਾ ਖਾਧਾ ਸੀ।+

  • ਮਰਕੁਸ 6:35-44
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 35 ਫਿਰ ਦੁਪਹਿਰੋਂ ਬਾਅਦ ਉਸ ਦੇ ਚੇਲਿਆਂ ਨੇ ਉਸ ਕੋਲ ਆ ਕੇ ਕਿਹਾ: “ਇਹ ਜਗ੍ਹਾ ਉਜਾੜ ਹੈ ਅਤੇ ਦੁਪਹਿਰ ਵੀ ਢਲ਼ ਚੁੱਕੀ ਹੈ।+ 36 ਲੋਕਾਂ ਨੂੰ ਘੱਲ ਦੇ ਤਾਂਕਿ ਉਹ ਆਲੇ-ਦੁਆਲੇ ਦੇ ਪਿੰਡਾਂ ਵਿਚ ਜਾ ਕੇ ਆਪਣੇ ਲਈ ਕੁਝ ਖਾਣਾ ਖ਼ਰੀਦ ਲੈਣ।”+ 37 ਯਿਸੂ ਨੇ ਉਨ੍ਹਾਂ ਨੂੰ ਕਿਹਾ: “ਤੁਸੀਂ ਹੀ ਉਨ੍ਹਾਂ ਨੂੰ ਕੁਝ ਖਾਣ ਲਈ ਦਿਓ।” ਉਨ੍ਹਾਂ ਨੇ ਜਵਾਬ ਦਿੱਤਾ: “ਇੰਨੇ ਸਾਰੇ ਲੋਕਾਂ ਲਈ ਰੋਟੀਆਂ ਖ਼ਰੀਦਣ ਵਾਸਤੇ ਤਾਂ 200 ਦੀਨਾਰ* ਲੱਗਣਗੇ। ਇਹ ਸਾਡੇ ਵੱਸ ਦੀ ਗੱਲ ਨਹੀਂ।”+ 38 ਉਸ ਨੇ ਉਨ੍ਹਾਂ ਨੂੰ ਕਿਹਾ: “ਜਾ ਕੇ ਦੇਖੋ, ਤੁਹਾਡੇ ਕੋਲ ਕਿੰਨੀਆਂ ਰੋਟੀਆਂ ਹਨ।” ਉਨ੍ਹਾਂ ਨੇ ਪਤਾ ਕਰ ਕੇ ਦੱਸਿਆ: “ਪੰਜ ਰੋਟੀਆਂ ਅਤੇ ਦੋ ਮੱਛੀਆਂ।”+ 39 ਫਿਰ ਉਸ ਨੇ ਸਾਰਿਆਂ ਨੂੰ ਟੋਲੀਆਂ ਬਣਾ ਕੇ ਹਰੇ-ਹਰੇ ਘਾਹ ʼਤੇ ਬੈਠਣ ਲਈ ਕਿਹਾ।+ 40 ਅਤੇ ਉਹ ਸੌ-ਸੌ ਤੇ ਪੰਜਾਹ-ਪੰਜਾਹ ਦੀਆਂ ਟੋਲੀਆਂ ਬਣਾ ਕੇ ਬੈਠ ਗਏ। 41 ਉਸ ਨੇ ਪੰਜ ਰੋਟੀਆਂ ਤੇ ਦੋ ਮੱਛੀਆਂ ਲਈਆਂ ਅਤੇ ਆਕਾਸ਼ ਵੱਲ ਦੇਖ ਕੇ ਪਰਮੇਸ਼ੁਰ ਦਾ ਧੰਨਵਾਦ ਕੀਤਾ।+ ਫਿਰ ਉਸ ਨੇ ਰੋਟੀਆਂ ਤੋੜ ਕੇ ਆਪਣੇ ਚੇਲਿਆਂ ਨੂੰ ਦਿੱਤੀਆਂ ਅਤੇ ਉਨ੍ਹਾਂ ਨੇ ਲੋਕਾਂ ਨੂੰ ਵੰਡੀਆਂ ਅਤੇ ਉਸ ਨੇ ਦੋ ਮੱਛੀਆਂ ਦੇ ਵੀ ਟੁਕੜੇ ਕਰ ਕੇ ਸਾਰਿਆਂ ਨੂੰ ਵੰਡੇ। 42 ਉਨ੍ਹਾਂ ਸਾਰਿਆਂ ਨੇ ਰੱਜ ਕੇ ਖਾਧਾ। 43 ਫਿਰ ਉਨ੍ਹਾਂ ਨੇ ਰੋਟੀਆਂ ਦੇ ਬਚੇ ਹੋਏ ਟੁਕੜੇ ਇਕੱਠੇ ਕੀਤੇ ਜਿਨ੍ਹਾਂ ਨਾਲ 12 ਟੋਕਰੀਆਂ ਭਰ ਗਈਆਂ ਤੇ ਕੁਝ ਮੱਛੀਆਂ ਵੀ ਬਚ ਗਈਆਂ।+ 44 ਉਦੋਂ 5,000 ਆਦਮੀਆਂ ਨੇ ਰੋਟੀਆਂ ਖਾਧੀਆਂ।

  • ਯੂਹੰਨਾ 6:5-13
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 5 ਜਦੋਂ ਯਿਸੂ ਨੇ ਨਜ਼ਰਾਂ ਉਤਾਂਹ ਚੁੱਕ ਕੇ ਵੱਡੀ ਭੀੜ ਨੂੰ ਆਪਣੇ ਵੱਲ ਆਉਂਦਿਆਂ ਦੇਖਿਆ, ਤਾਂ ਉਸ ਨੇ ਫ਼ਿਲਿੱਪੁਸ ਨੂੰ ਪੁੱਛਿਆ: “ਅਸੀਂ ਇਨ੍ਹਾਂ ਲੋਕਾਂ ਲਈ ਰੋਟੀਆਂ ਕਿੱਥੋਂ ਖ਼ਰੀਦੀਏ?”+ 6 ਯਿਸੂ ਜਾਣਦਾ ਸੀ ਕਿ ਉਹ ਕੀ ਕਰਨ ਵਾਲਾ ਸੀ, ਫਿਰ ਵੀ ਉਸ ਨੇ ਫ਼ਿਲਿੱਪੁਸ ਨੂੰ ਪਰਖਣ ਲਈ ਇਹ ਪੁੱਛਿਆ ਸੀ। 7 ਫ਼ਿਲਿੱਪੁਸ ਨੇ ਉਸ ਨੂੰ ਜਵਾਬ ਦਿੱਤਾ: “ਜੇ ਹਰੇਕ ਨੂੰ ਥੋੜ੍ਹੀ-ਥੋੜ੍ਹੀ ਵੀ ਰੋਟੀ ਦਿੱਤੀ ਜਾਵੇ, ਤਾਂ 200 ਦੀਨਾਰ* ਦੀਆਂ ਰੋਟੀਆਂ ਨਾਲ ਵੀ ਨਹੀਂ ਸਰਨਾ।” 8 ਉਸ ਦੇ ਇਕ ਚੇਲੇ ਅੰਦ੍ਰਿਆਸ ਨੇ, ਜਿਹੜਾ ਸ਼ਮਊਨ ਪਤਰਸ ਦਾ ਭਰਾ ਸੀ, ਉਸ ਨੂੰ ਦੱਸਿਆ: 9 “ਇੱਥੇ ਇਕ ਮੁੰਡੇ ਕੋਲ ਜੌਆਂ ਦੀਆਂ ਪੰਜ ਰੋਟੀਆਂ ਤੇ ਦੋ ਛੋਟੀਆਂ-ਛੋਟੀਆਂ ਮੱਛੀਆਂ ਹਨ। ਪਰ ਇਨ੍ਹਾਂ ਨਾਲ ਇੰਨੇ ਸਾਰੇ ਲੋਕਾਂ ਦਾ ਕਿੱਦਾਂ ਸਰੂ?”+

      10 ਯਿਸੂ ਨੇ ਕਿਹਾ: “ਲੋਕਾਂ ਨੂੰ ਬਿਠਾਓ।” ਉੱਥੇ ਕਾਫ਼ੀ ਘਾਹ ਹੋਣ ਕਰਕੇ ਲੋਕ ਥੱਲੇ ਬੈਠ ਗਏ। ਭੀੜ ਵਿਚ ਤਕਰੀਬਨ 5,000 ਆਦਮੀ ਸਨ।+ 11 ਯਿਸੂ ਨੇ ਰੋਟੀਆਂ ਲੈ ਕੇ ਪਰਮੇਸ਼ੁਰ ਦਾ ਧੰਨਵਾਦ ਕੀਤਾ ਅਤੇ ਲੋਕਾਂ ਵਿਚ ਵੰਡ ਦਿੱਤੀਆਂ; ਨਾਲੇ ਉਸ ਨੇ ਉਨ੍ਹਾਂ ਨੂੰ ਰੱਜ ਕੇ ਖਾਣ ਲਈ ਮੱਛੀਆਂ ਵੀ ਦਿੱਤੀਆਂ। 12 ਫਿਰ ਜਦੋਂ ਲੋਕ ਰੱਜ ਗਏ, ਤਾਂ ਉਸ ਨੇ ਆਪਣੇ ਚੇਲਿਆਂ ਨੂੰ ਕਿਹਾ: “ਸਾਰੇ ਬਚੇ ਹੋਏ ਟੁਕੜੇ ਇਕੱਠੇ ਕਰ ਲਓ ਤਾਂਕਿ ਇਹ ਬੇਕਾਰ ਨਾ ਜਾਣ।” 13 ਇਸ ਲਈ ਲੋਕਾਂ ਦੇ ਖਾ ਹਟਣ ਤੋਂ ਬਾਅਦ ਉਨ੍ਹਾਂ ਨੇ ਜੌਆਂ ਦੀਆਂ ਪੰਜ ਰੋਟੀਆਂ ਦੇ ਬਚੇ ਹੋਏ ਟੁਕੜੇ ਇਕੱਠੇ ਕਰ ਲਏ ਅਤੇ ਇਨ੍ਹਾਂ ਨਾਲ 12 ਟੋਕਰੀਆਂ ਭਰ ਗਈਆਂ।

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ