7 ਜਦੋਂ ਜ਼ਿਲ੍ਹੇ ਦੇ ਹਾਕਮ ਹੇਰੋਦੇਸ ਨੇ ਸੁਣਿਆ ਕਿ ਕੀ ਕੁਝ ਹੋ ਰਿਹਾ ਸੀ, ਤਾਂ ਉਹ ਬਹੁਤ ਪਰੇਸ਼ਾਨ ਹੋ ਗਿਆ ਕਿਉਂਕਿ ਕੁਝ ਲੋਕ ਕਹਿ ਰਹੇ ਸਨ ਕਿ ਯੂਹੰਨਾ ਮਰਿਆਂ ਵਿੱਚੋਂ ਦੁਬਾਰਾ ਜੀਉਂਦਾ ਹੋ ਗਿਆ ਸੀ,+ 8 ਪਰ ਕੁਝ ਲੋਕ ਕਹਿ ਰਹੇ ਸਨ ਕਿ ਏਲੀਯਾਹ ਪ੍ਰਗਟ ਹੋਇਆ ਸੀ ਅਤੇ ਕਈ ਹੋਰ ਕਹਿ ਰਹੇ ਸਨ ਕਿ ਪੁਰਾਣੇ ਜ਼ਮਾਨੇ ਦੇ ਨਬੀਆਂ ਵਿੱਚੋਂ ਕੋਈ ਨਬੀ ਦੁਬਾਰਾ ਜੀਉਂਦਾ ਹੋਇਆ ਸੀ।+