7 “ਮੰਗਦੇ ਰਹੋ, ਤਾਂ ਤੁਹਾਨੂੰ ਦਿੱਤਾ ਜਾਵੇਗਾ;+ ਲੱਭਦੇ ਰਹੋ, ਤਾਂ ਤੁਹਾਨੂੰ ਲੱਭ ਜਾਵੇਗਾ; ਦਰਵਾਜ਼ਾ ਖੜਕਾਉਂਦੇ ਰਹੋ, ਤਾਂ ਤੁਹਾਡੇ ਲਈ ਖੋਲ੍ਹਿਆ ਜਾਵੇਗਾ।+ 8 ਕਿਉਂਕਿ ਜੋ ਕੋਈ ਮੰਗਦਾ ਰਹਿੰਦਾ ਹੈ, ਉਸ ਨੂੰ ਮਿਲ ਜਾਂਦਾ ਹੈ+ ਅਤੇ ਜੋ ਕੋਈ ਲੱਭਦਾ ਰਹਿੰਦਾ ਹੈ, ਉਸ ਨੂੰ ਲੱਭ ਜਾਂਦਾ ਹੈ ਅਤੇ ਜੋ ਕੋਈ ਖੜਕਾਉਂਦਾ ਰਹਿੰਦਾ ਹੈ, ਉਸ ਲਈ ਖੋਲ੍ਹਿਆ ਜਾਵੇਗਾ।