-
ਮੱਤੀ 6:25-30ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
25 “ਇਸ ਲਈ ਮੈਂ ਤੁਹਾਨੂੰ ਕਹਿੰਦਾ ਹਾਂ: ਆਪਣੀ ਜ਼ਿੰਦਗੀ ਦੀ ਚਿੰਤਾ ਕਰਨੀ ਛੱਡ ਦਿਓ+ ਕਿ ਤੁਸੀਂ ਕੀ ਖਾਓਗੇ ਜਾਂ ਕੀ ਪੀਓਗੇ, ਜਾਂ ਆਪਣੇ ਸਰੀਰ ਦੀ ਕਿ ਤੁਸੀਂ ਕੀ ਪਹਿਨੋਗੇ।+ ਕੀ ਜ਼ਿੰਦਗੀ ਭੋਜਨ ਨਾਲੋਂ ਅਤੇ ਸਰੀਰ ਕੱਪੜਿਆਂ ਨਾਲੋਂ ਜ਼ਿਆਦਾ ਅਹਿਮੀਅਤ ਨਹੀਂ ਰੱਖਦਾ?+ 26 ਜ਼ਰਾ ਆਕਾਸ਼ ਦੇ ਪੰਛੀਆਂ ਵੱਲ ਧਿਆਨ ਨਾਲ ਦੇਖੋ;+ ਉਹ ਨਾ ਬੀਜਦੇ, ਨਾ ਵੱਢਦੇ ਤੇ ਨਾ ਹੀ ਭੰਡਾਰਾਂ ਵਿਚ ਇਕੱਠਾ ਕਰਦੇ ਹਨ, ਪਰ ਫਿਰ ਵੀ ਤੁਹਾਡਾ ਸਵਰਗੀ ਪਿਤਾ ਉਨ੍ਹਾਂ ਦਾ ਢਿੱਡ ਭਰਦਾ ਹੈ। ਕੀ ਤੁਸੀਂ ਉਨ੍ਹਾਂ ਨਾਲੋਂ ਉੱਤਮ ਨਹੀਂ ਹੋ? 27 ਤੁਹਾਡੇ ਵਿੱਚੋਂ ਕੌਣ ਚਿੰਤਾ ਕਰ ਕੇ ਆਪਣੀ ਜ਼ਿੰਦਗੀ ਦਾ ਇਕ ਪਲ ਵੀ ਵਧਾ ਸਕਦਾ ਹੈ?*+ 28 ਨਾਲੇ ਤੁਸੀਂ ਕੱਪੜਿਆਂ ਦੀ ਚਿੰਤਾ ਕਿਉਂ ਕਰਦੇ ਹੋ? ਜੰਗਲੀ ਫੁੱਲਾਂ ਤੋਂ ਸਿੱਖੋ, ਉਹ ਕਿਵੇਂ ਵਧਦੇ-ਫੁੱਲਦੇ ਹਨ; ਉਹ ਨਾ ਤਾਂ ਮਿਹਨਤ ਕਰਦੇ ਹਨ ਅਤੇ ਨਾ ਹੀ ਕੱਤਦੇ ਹਨ; 29 ਪਰ ਮੈਂ ਤੁਹਾਨੂੰ ਕਹਿੰਦਾ ਹਾਂ ਕਿ ਰਾਜਾ ਸੁਲੇਮਾਨ+ ਨੇ ਵੀ ਕਦੇ ਇਨ੍ਹਾਂ ਫੁੱਲਾਂ ਜਿੰਨੇ ਸ਼ਾਨਦਾਰ ਕੱਪੜੇ ਨਹੀਂ ਪਾਏ, ਭਾਵੇਂ ਕਿ ਉਸ ਦੀ ਇੰਨੀ ਸ਼ਾਨੋ-ਸ਼ੌਕਤ ਸੀ। 30 ਹੁਣ ਜੇ ਪਰਮੇਸ਼ੁਰ ਇਨ੍ਹਾਂ ਜੰਗਲੀ ਪੇੜ-ਪੌਦਿਆਂ ਨੂੰ ਇੰਨਾ ਸੋਹਣਾ ਬਣਾ ਸਕਦਾ ਹੈ ਜੋ ਅੱਜ ਹਰੇ-ਭਰੇ ਹਨ ਅਤੇ ਕੱਲ੍ਹ ਨੂੰ ਤੰਦੂਰ ਵਿਚ ਸੁੱਟ ਦਿੱਤੇ ਜਾਂਦੇ ਹਨ, ਤਾਂ ਹੇ ਥੋੜ੍ਹੀ ਨਿਹਚਾ ਕਰਨ ਵਾਲਿਓ, ਕੀ ਉਹ ਤੁਹਾਨੂੰ ਪਹਿਨਣ ਲਈ ਕੱਪੜੇ ਨਹੀਂ ਦੇਵੇਗਾ?
-