ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਦਾਨੀਏਲ 7:27
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 27 “‘ਅਤੇ ਅੱਤ ਮਹਾਨ ਦੇ ਪਵਿੱਤਰ ਸੇਵਕਾਂ ਨੂੰ ਰਾਜ ਅਤੇ ਹਕੂਮਤ ਅਤੇ ਆਕਾਸ਼ ਦੇ ਹੇਠਾਂ ਸਾਰੇ ਰਾਜਾਂ ਦੀ ਮਹਿਮਾ ਦਿੱਤੀ ਜਾਵੇਗੀ।+ ਉਨ੍ਹਾਂ ਦਾ ਰਾਜ ਹਮੇਸ਼ਾ ਕਾਇਮ ਰਹੇਗਾ+ ਅਤੇ ਸਾਰੀਆਂ ਸਰਕਾਰਾਂ ਉਨ੍ਹਾਂ ਦੀ ਸੇਵਾ ਕਰਨਗੀਆਂ ਅਤੇ ਉਨ੍ਹਾਂ ਦਾ ਕਹਿਣਾ ਮੰਨਣਗੀਆਂ।’

  • ਲੂਕਾ 22:28-30
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 28 “ਪਰ ਤੁਸੀਂ ਹੀ ਹੋ ਜਿਨ੍ਹਾਂ ਨੇ ਮੇਰੀਆਂ ਅਜ਼ਮਾਇਸ਼ਾਂ ਦੌਰਾਨ+ ਮੇਰਾ ਸਾਥ ਨਿਭਾਇਆ+ 29 ਅਤੇ ਮੈਂ ਤੁਹਾਨੂੰ ਰਾਜ ਦੇਣ ਦਾ ਇਕਰਾਰ ਕਰਦਾ ਹਾਂ, ਜਿਵੇਂ ਮੇਰੇ ਪਿਤਾ ਨੇ ਵੀ ਮੈਨੂੰ ਰਾਜ ਦੇਣ ਦਾ ਇਕਰਾਰ ਕੀਤਾ ਹੈ+ 30 ਤਾਂਕਿ ਤੁਸੀਂ ਮੇਰੇ ਰਾਜ ਵਿਚ ਮੇਰੇ ਮੇਜ਼ ਦੁਆਲੇ ਬੈਠ ਕੇ ਖਾਓ-ਪੀਓ+ ਅਤੇ ਸਿੰਘਾਸਣਾਂ ਉੱਤੇ ਬੈਠ ਕੇ+ ਇਜ਼ਰਾਈਲ ਦੇ 12 ਗੋਤਾਂ ਦਾ ਨਿਆਂ ਕਰੋ।+

  • ਇਬਰਾਨੀਆਂ 12:28
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 28 ਸਾਨੂੰ ਉਹ ਰਾਜ ਮਿਲੇਗਾ ਜਿਸ ਨੂੰ ਹਿਲਾਇਆ ਨਹੀਂ ਜਾ ਸਕਦਾ, ਇਸ ਲਈ ਆਓ ਆਪਾਂ ਪਰਮੇਸ਼ੁਰ ਤੋਂ ਅਪਾਰ ਕਿਰਪਾ ਪਾਉਂਦੇ ਰਹੀਏ ਜਿਸ ਰਾਹੀਂ ਅਸੀਂ ਡਰ ਅਤੇ ਸ਼ਰਧਾ ਨਾਲ ਪਵਿੱਤਰ ਸੇਵਾ ਕਰੀਏ ਜੋ ਉਸ ਨੂੰ ਮਨਜ਼ੂਰ ਹੋਵੇ।

  • ਯਾਕੂਬ 2:5
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 5 ਮੇਰੇ ਪਿਆਰੇ ਭਰਾਵੋ, ਸੁਣੋ। ਕੀ ਪਰਮੇਸ਼ੁਰ ਨੇ ਉਨ੍ਹਾਂ ਨੂੰ ਨਹੀਂ ਚੁਣਿਆ ਜਿਹੜੇ ਦੁਨੀਆਂ ਦੀਆਂ ਨਜ਼ਰਾਂ ਵਿਚ ਗ਼ਰੀਬ ਹਨ ਤਾਂਕਿ ਉਹ ਨਿਹਚਾ ਵਿਚ ਧਨੀ ਹੋਣ+ ਅਤੇ ਰਾਜ ਦੇ ਵਾਰਸ ਬਣਨ ਜਿਸ ਦਾ ਵਾਅਦਾ ਉਸ ਨੇ ਉਨ੍ਹਾਂ ਲੋਕਾਂ ਨਾਲ ਕੀਤਾ ਹੈ ਜਿਹੜੇ ਉਸ ਨੂੰ ਪਿਆਰ ਕਰਦੇ ਹਨ?+

  • ਪ੍ਰਕਾਸ਼ ਦੀ ਕਿਤਾਬ 1:6
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 6 ਅਤੇ ਉਸ ਨੇ ਸਾਨੂੰ ਰਾਜੇ*+ ਅਤੇ ਪੁਜਾਰੀ ਬਣਾਇਆ ਹੈ+ ਤਾਂਕਿ ਅਸੀਂ ਉਸ ਦੇ ਪਿਤਾ ਪਰਮੇਸ਼ੁਰ ਦੀ ਸੇਵਾ ਕਰੀਏ। ਯਿਸੂ ਦੀ ਮਹਿਮਾ ਯੁਗੋ-ਯੁਗ ਹੋਵੇ ਅਤੇ ਤਾਕਤ ਹਮੇਸ਼ਾ ਉਸੇ ਦੀ ਰਹੇ। ਆਮੀਨ।

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ