-
ਮੱਤੀ 19:13-15ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
13 ਫਿਰ ਲੋਕ ਆਪਣੇ ਨਿਆਣਿਆਂ ਨੂੰ ਉਸ ਕੋਲ ਲਿਆਏ ਤਾਂਕਿ ਉਹ ਉਨ੍ਹਾਂ ਦੇ ਸਿਰਾਂ ʼਤੇ ਹੱਥ ਰੱਖੇ ਅਤੇ ਉਨ੍ਹਾਂ ਲਈ ਪ੍ਰਾਰਥਨਾ ਕਰੇ, ਪਰ ਚੇਲਿਆਂ ਨੇ ਲੋਕਾਂ ਨੂੰ ਝਿੜਕਿਆ।+ 14 ਤਦ ਯਿਸੂ ਨੇ ਕਿਹਾ: “ਨਿਆਣਿਆਂ ਨੂੰ ਕੁਝ ਨਾ ਕਹੋ, ਉਨ੍ਹਾਂ ਨੂੰ ਮੇਰੇ ਕੋਲ ਆਉਣ ਤੋਂ ਨਾ ਰੋਕੋ ਕਿਉਂਕਿ ਸਵਰਗ ਦਾ ਰਾਜ ਇਨ੍ਹਾਂ ਵਰਗਿਆਂ ਦਾ ਹੈ।”+ 15 ਅਤੇ ਉਸ ਨੇ ਉਨ੍ਹਾਂ ਦੇ ਸਿਰਾਂ ʼਤੇ ਹੱਥ ਰੱਖੇ। ਫਿਰ ਉਹ ਉੱਥੋਂ ਚਲਾ ਗਿਆ।
-
-
ਮਰਕੁਸ 10:13-16ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
13 ਹੁਣ ਲੋਕ ਆਪਣੇ ਨਿਆਣਿਆਂ ਨੂੰ ਉਸ ਕੋਲ ਲਿਆਉਣ ਲੱਗੇ ਤਾਂਕਿ ਉਹ ਉਨ੍ਹਾਂ ਦੇ ਸਿਰਾਂ ʼਤੇ ਹੱਥ ਰੱਖੇ, ਪਰ ਚੇਲਿਆਂ ਨੇ ਲੋਕਾਂ ਨੂੰ ਝਿੜਕਿਆ।+ 14 ਇਹ ਦੇਖ ਕੇ ਯਿਸੂ ਨੂੰ ਚੰਗਾ ਨਹੀਂ ਲੱਗਾ ਅਤੇ ਉਸ ਨੇ ਉਨ੍ਹਾਂ ਨੂੰ ਕਿਹਾ: “ਨਿਆਣਿਆਂ ਨੂੰ ਮੇਰੇ ਕੋਲ ਆਉਣ ਦਿਓ; ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਨਾ ਕਰੋ ਕਿਉਂਕਿ ਪਰਮੇਸ਼ੁਰ ਦਾ ਰਾਜ ਇਨ੍ਹਾਂ ਵਰਗਿਆਂ ਦਾ ਹੈ।+ 15 ਮੈਂ ਤੁਹਾਨੂੰ ਸੱਚ ਦੱਸਦਾ ਹਾਂ: ਜਿਹੜਾ ਇਨਸਾਨ ਇਕ ਬੱਚੇ ਵਾਂਗ ਪਰਮੇਸ਼ੁਰ ਦੇ ਰਾਜ ਨੂੰ ਕਬੂਲ ਨਹੀਂ ਕਰਦਾ, ਉਹ ਉਸ ਰਾਜ ਵਿਚ ਹਰਗਿਜ਼ ਨਹੀਂ ਜਾ ਸਕੇਗਾ।”+ 16 ਫਿਰ ਉਸ ਨੇ ਬੱਚਿਆਂ ਨੂੰ ਆਪਣੀਆਂ ਬਾਹਾਂ ਵਿਚ ਲਿਆ ਅਤੇ ਉਨ੍ਹਾਂ ਨੂੰ ਅਸੀਸਾਂ ਦਿੱਤੀਆਂ ਅਤੇ ਉਨ੍ਹਾਂ ਦੇ ਸਿਰਾਂ ʼਤੇ ਹੱਥ ਰੱਖੇ।+
-