ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਮੱਤੀ 22:23-28
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 23 ਉਸ ਦਿਨ ਸਦੂਕੀ, ਜੋ ਮੰਨਦੇ ਸਨ ਕਿ ਮਰੇ ਹੋਏ ਲੋਕਾਂ ਨੂੰ ਦੁਬਾਰਾ ਜੀਉਂਦਾ ਨਹੀਂ ਕੀਤਾ ਜਾਵੇਗਾ,+ ਯਿਸੂ ਕੋਲ ਆਏ ਅਤੇ ਉਨ੍ਹਾਂ ਨੇ ਉਸ ਨੂੰ ਪੁੱਛਿਆ:+ 24 “ਗੁਰੂ ਜੀ, ਮੂਸਾ ਨੇ ਕਿਹਾ ਸੀ: ‘ਜੇ ਕੋਈ ਆਦਮੀ ਬੇਔਲਾਦ ਮਰ ਜਾਵੇ, ਤਾਂ ਉਸ ਦਾ ਭਰਾ ਉਸ ਦੀ ਪਤਨੀ ਨਾਲ ਵਿਆਹ ਕਰਾਵੇ ਅਤੇ ਆਪਣੇ ਮਰ ਚੁੱਕੇ ਭਰਾ ਲਈ ਔਲਾਦ ਪੈਦਾ ਕਰੇ।’+ 25 ਸਾਡੇ ਇੱਥੇ ਸੱਤ ਭਰਾ ਸਨ। ਪਹਿਲੇ ਨੇ ਵਿਆਹ ਕਰਾਇਆ, ਪਰ ਉਹ ਬੇਔਲਾਦ ਮਰ ਗਿਆ। ਫਿਰ ਉਸ ਦੇ ਭਰਾ ਨੇ ਉਸ ਦੀ ਪਤਨੀ ਨਾਲ ਵਿਆਹ ਕਰਾ ਲਿਆ। 26 ਦੂਸਰੇ ਨਾਲ ਵੀ ਇਸੇ ਤਰ੍ਹਾਂ ਹੋਇਆ, ਫਿਰ ਤੀਸਰੇ ਨਾਲ ਵੀ। ਇਸ ਤਰ੍ਹਾਂ ਸੱਤੇ ਭਰਾ ਬੇਔਲਾਦ ਮਰ ਗਏ। 27 ਅਖ਼ੀਰ ਵਿਚ ਉਹ ਤੀਵੀਂ ਵੀ ਮਰ ਗਈ। 28 ਇਸ ਲਈ ਜਦ ਉਨ੍ਹਾਂ ਸਾਰਿਆਂ ਨੂੰ ਦੁਬਾਰਾ ਜੀਉਂਦਾ ਕੀਤਾ ਜਾਵੇਗਾ, ਤਾਂ ਉਹ ਤੀਵੀਂ ਉਨ੍ਹਾਂ ਸੱਤਾਂ ਵਿੱਚੋਂ ਕਿਸ ਦੀ ਪਤਨੀ ਹੋਵੇਗੀ? ਕਿਉਂਕਿ ਉਨ੍ਹਾਂ ਸਾਰਿਆਂ ਨੇ ਹੀ ਉਸ ਨਾਲ ਵਿਆਹ ਕਰਵਾਇਆ ਸੀ।”

  • ਮਰਕੁਸ 12:18-23
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 18 ਹੁਣ ਸਦੂਕੀ, ਜੋ ਮੰਨਦੇ ਸਨ ਕਿ ਮਰੇ ਹੋਏ ਲੋਕਾਂ ਨੂੰ ਦੁਬਾਰਾ ਜੀਉਂਦਾ ਨਹੀਂ ਕੀਤਾ ਜਾਵੇਗਾ,+ ਯਿਸੂ ਕੋਲ ਆਏ ਅਤੇ ਉਨ੍ਹਾਂ ਨੇ ਉਸ ਨੂੰ ਪੁੱਛਿਆ:+ 19 “ਗੁਰੂ ਜੀ, ਮੂਸਾ ਨੇ ਸਾਡੇ ਲਈ ਲਿਖਿਆ ਸੀ ਕਿ ਜੇ ਕੋਈ ਆਦਮੀ ਬੇਔਲਾਦ ਮਰ ਜਾਵੇ, ਤਾਂ ਉਸ ਦਾ ਭਰਾ ਉਸ ਦੀ ਪਤਨੀ ਨਾਲ ਵਿਆਹ ਕਰਾਵੇ ਅਤੇ ਆਪਣੇ ਮਰ ਚੁੱਕੇ ਭਰਾ ਲਈ ਔਲਾਦ ਪੈਦਾ ਕਰੇ।+ 20 ਇਕ ਪਰਿਵਾਰ ਵਿਚ ਸੱਤ ਭਰਾ ਸਨ। ਪਹਿਲੇ ਨੇ ਵਿਆਹ ਕਰਾਇਆ, ਪਰ ਉਹ ਬੇਔਲਾਦ ਮਰ ਗਿਆ। 21 ਦੂਸਰੇ ਨੇ ਉਸ ਦੀ ਤੀਵੀਂ ਨਾਲ ਵਿਆਹ ਕਰਾ ਲਿਆ, ਪਰ ਉਹ ਵੀ ਬੇਔਲਾਦ ਹੀ ਮਰ ਗਿਆ, ਫਿਰ ਤੀਸਰੇ ਨਾਲ ਇਸੇ ਤਰ੍ਹਾਂ ਹੋਇਆ। 22 ਇਸ ਤਰ੍ਹਾਂ ਸੱਤੇ ਭਰਾ ਬੇਔਲਾਦ ਮਰ ਗਏ। ਅਖ਼ੀਰ ਵਿਚ ਉਹ ਤੀਵੀਂ ਵੀ ਮਰ ਗਈ। 23 ਜਦ ਉਨ੍ਹਾਂ ਸਾਰਿਆਂ ਨੂੰ ਦੁਬਾਰਾ ਜੀਉਂਦਾ ਕੀਤਾ ਜਾਵੇਗਾ, ਤਾਂ ਉਹ ਤੀਵੀਂ ਉਨ੍ਹਾਂ ਵਿੱਚੋਂ ਕਿਸ ਦੀ ਪਤਨੀ ਹੋਵੇਗੀ? ਕਿਉਂਕਿ ਸੱਤਾਂ ਨੇ ਹੀ ਉਸ ਨਾਲ ਵਿਆਹ ਕਰਵਾਇਆ ਸੀ।”

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ