ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਮੱਤੀ 22:41-46
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 41 ਜਦੋਂ ਅਜੇ ਫ਼ਰੀਸੀ ਉੱਥੇ ਹੀ ਖੜ੍ਹੇ ਸਨ, ਤਾਂ ਯਿਸੂ ਨੇ ਉਨ੍ਹਾਂ ਨੂੰ ਪੁੱਛਿਆ:+ 42 “ਤੁਸੀਂ ਮਸੀਹ ਬਾਰੇ ਕੀ ਸੋਚਦੇ ਹੋ? ਉਹ ਕਿਹਦਾ ਪੁੱਤਰ ਹੈ?” ਉਨ੍ਹਾਂ ਨੇ ਜਵਾਬ ਦਿੱਤਾ: “ਦਾਊਦ ਦਾ।”+ 43 ਫਿਰ ਉਸ ਨੇ ਉਨ੍ਹਾਂ ਨੂੰ ਪੁੱਛਿਆ: “ਤਾਂ ਫਿਰ, ਦਾਊਦ ਨੇ ਪਵਿੱਤਰ ਸ਼ਕਤੀ ਦੀ ਪ੍ਰੇਰਣਾ ਅਧੀਨ+ ਉਸ ਨੂੰ ‘ਪ੍ਰਭੂ’ ਕਿਉਂ ਕਿਹਾ ਸੀ ਜਦ ਉਸ ਨੇ ਕਿਹਾ, 44 ‘ਯਹੋਵਾਹ* ਨੇ ਮੇਰੇ ਪ੍ਰਭੂ ਨੂੰ ਕਿਹਾ: “ਤੂੰ ਉਦੋਂ ਤਕ ਮੇਰੇ ਸੱਜੇ ਹੱਥ ਬੈਠ ਜਦ ਤਕ ਮੈਂ ਤੇਰੇ ਦੁਸ਼ਮਣਾਂ ਨੂੰ ਤੇਰੇ ਪੈਰਾਂ ਹੇਠ ਨਾ ਕਰ ਦਿਆਂ”’?+ 45 ਜੇ ਦਾਊਦ ਖ਼ੁਦ ਮਸੀਹ ਨੂੰ ਪ੍ਰਭੂ ਕਹਿੰਦਾ ਹੈ, ਤਾਂ ਫਿਰ, ਉਹ ਉਸ ਦਾ ਪੁੱਤਰ ਕਿਵੇਂ ਹੋ ਸਕਦਾ ਹੈ?”+ 46 ਕੋਈ ਵੀ ਉਸ ਨੂੰ ਜਵਾਬ ਨਾ ਦੇ ਸਕਿਆ ਅਤੇ ਨਾ ਹੀ ਉਸ ਦਿਨ ਤੋਂ ਬਾਅਦ ਕਿਸੇ ਨੇ ਉਸ ਨੂੰ ਸਵਾਲ ਪੁੱਛਣ ਦਾ ਹੀਆ ਕੀਤਾ।

  • ਮਰਕੁਸ 12:35-37
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 35 ਲੋਕਾਂ ਨੂੰ ਮੰਦਰ ਵਿਚ ਸਿੱਖਿਆ ਦਿੰਦੇ ਹੋਏ ਯਿਸੂ ਨੇ ਉਨ੍ਹਾਂ ਨੂੰ ਪੁੱਛਿਆ: “ਗ੍ਰੰਥੀ ਇਹ ਕਿਉਂ ਕਹਿੰਦੇ ਹਨ ਕਿ ਮਸੀਹ ਦਾਊਦ ਦਾ ਪੁੱਤਰ ਹੈ?+ 36 ਦਾਊਦ ਨੇ ਖ਼ੁਦ ਪਵਿੱਤਰ ਸ਼ਕਤੀ ਦੀ ਮਦਦ ਨਾਲ+ ਇਹ ਕਿਹਾ ਸੀ, ‘ਯਹੋਵਾਹ* ਨੇ ਮੇਰੇ ਪ੍ਰਭੂ ਨੂੰ ਕਿਹਾ: “ਤੂੰ ਉਦੋਂ ਤਕ ਮੇਰੇ ਸੱਜੇ ਹੱਥ ਬੈਠ ਜਦ ਤਕ ਮੈਂ ਤੇਰੇ ਦੁਸ਼ਮਣਾਂ ਨੂੰ ਤੇਰੇ ਪੈਰਾਂ ਹੇਠ ਨਾ ਕਰ ਦਿਆਂ।”’+ 37 ਜੇ ਦਾਊਦ ਖ਼ੁਦ ਮਸੀਹ ਨੂੰ ਪ੍ਰਭੂ ਕਹਿੰਦਾ ਹੈ, ਤਾਂ ਫਿਰ, ਉਹ ਉਸ ਦਾ ਪੁੱਤਰ ਕਿਵੇਂ ਹੋ ਸਕਦਾ ਹੈ?”+

      ਸਾਰੀ ਭੀੜ ਨੂੰ ਉਸ ਦੀਆਂ ਗੱਲਾਂ ਸੁਣ ਕੇ ਬੜਾ ਆਨੰਦ ਆ ਰਿਹਾ ਸੀ।

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ