ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਮੱਤੀ 28:5-7
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 5 ਪਰ ਦੂਤ ਨੇ ਉਨ੍ਹਾਂ ਤੀਵੀਆਂ ਨੂੰ ਕਿਹਾ: “ਤੁਸੀਂ ਨਾ ਡਰੋ ਕਿਉਂਕਿ ਮੈਨੂੰ ਪਤਾ ਹੈ ਕਿ ਤੁਸੀਂ ਯਿਸੂ ਨੂੰ ਲੱਭ ਰਹੀਆਂ ਹੋ ਜਿਸ ਨੂੰ ਸੂਲ਼ੀ ʼਤੇ ਟੰਗਿਆ ਗਿਆ ਸੀ।+ 6 ਉਹ ਹੁਣ ਇੱਥੇ ਨਹੀਂ ਹੈ ਕਿਉਂਕਿ ਜਿਵੇਂ ਉਸ ਨੇ ਕਿਹਾ ਸੀ, ਉਸ ਨੂੰ ਜੀਉਂਦਾ ਕੀਤਾ ਗਿਆ ਹੈ।+ ਆਓ, ਉਹ ਜਗ੍ਹਾ ਦੇਖੋ ਜਿੱਥੇ ਉਸ ਨੂੰ ਰੱਖਿਆ ਗਿਆ ਸੀ। 7 ਹੁਣ ਤੁਸੀਂ ਫਟਾਫਟ ਜਾ ਕੇ ਉਸ ਦੇ ਚੇਲਿਆਂ ਨੂੰ ਦੱਸੋ ਕਿ ਉਹ ਮਰਿਆਂ ਵਿੱਚੋਂ ਜੀਉਂਦਾ ਹੋ ਗਿਆ ਹੈ। ਉਹ ਤੁਹਾਡੇ ਤੋਂ ਪਹਿਲਾਂ ਗਲੀਲ ਨੂੰ ਜਾ ਰਿਹਾ ਹੈ।+ ਤੁਸੀਂ ਉਸ ਨੂੰ ਉੱਥੇ ਮਿਲੋਗੇ। ਮੈਂ ਜੋ ਤੁਹਾਨੂੰ ਦੱਸਿਆ ਹੈ, ਉਹ ਯਾਦ ਰੱਖਿਓ।”+

  • ਮਰਕੁਸ 16:5-7
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 5 ਜਦ ਉਹ ਕਬਰ ਦੇ ਅੰਦਰ ਵੜੀਆਂ, ਤਾਂ ਉਨ੍ਹਾਂ ਨੇ ਚਿੱਟਾ ਚੋਗਾ ਪਹਿਨੀ ਇਕ ਨੌਜਵਾਨ ਨੂੰ ਸੱਜੇ ਪਾਸੇ ਬੈਠਾ ਦੇਖਿਆ ਅਤੇ ਉਹ ਹੈਰਾਨ ਰਹਿ ਗਈਆਂ। 6 ਉਸ ਨੇ ਉਨ੍ਹਾਂ ਨੂੰ ਕਿਹਾ: “ਹੈਰਾਨ ਨਾ ਹੋਵੋ।+ ਮੈਨੂੰ ਪਤਾ ਹੈ ਕਿ ਤੁਸੀਂ ਯਿਸੂ ਨਾਸਰੀ ਨੂੰ ਲੱਭ ਰਹੀਆਂ ਹੋ ਜਿਸ ਨੂੰ ਸੂਲ਼ੀ ʼਤੇ ਟੰਗਿਆ ਗਿਆ ਸੀ। ਉਸ ਨੂੰ ਜੀਉਂਦਾ ਕਰ ਦਿੱਤਾ ਗਿਆ ਹੈ,+ ਪਰ ਉਹ ਹੁਣ ਇੱਥੇ ਨਹੀਂ ਹੈ। ਆਹ ਦੇਖੋ, ਉਨ੍ਹਾਂ ਨੇ ਉਹਨੂੰ ਇੱਥੇ ਹੀ ਰੱਖਿਆ ਸੀ।+ 7 ਜਾ ਕੇ ਉਸ ਦੇ ਚੇਲਿਆਂ ਅਤੇ ਪਤਰਸ ਨੂੰ ਦੱਸੋ, ‘ਉਹ ਤੁਹਾਡੇ ਤੋਂ ਪਹਿਲਾਂ ਗਲੀਲ ਨੂੰ ਜਾ ਰਿਹਾ ਹੈ।+ ਤੁਸੀਂ ਉਸ ਨੂੰ ਉੱਥੇ ਮਿਲੋਗੇ, ਠੀਕ ਜਿਵੇਂ ਉਸ ਨੇ ਤੁਹਾਨੂੰ ਕਿਹਾ ਸੀ।’”+

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ