ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਮੱਤੀ 14:14-17
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 14 ਜਦ ਉਹ ਕਿਸ਼ਤੀ ਤੋਂ ਉੱਤਰਿਆ, ਤਾਂ ਉਸ ਨੇ ਵੱਡੀ ਭੀੜ ਦੇਖੀ ਅਤੇ ਉਸ ਨੂੰ ਲੋਕਾਂ ʼਤੇ ਤਰਸ ਆਇਆ+ ਤੇ ਉਸ ਨੇ ਬੀਮਾਰਾਂ ਨੂੰ ਠੀਕ ਕੀਤਾ।+ 15 ਫਿਰ ਸ਼ਾਮ ਹੋ ਜਾਣ ਤੇ ਉਸ ਦੇ ਚੇਲਿਆਂ ਨੇ ਉਸ ਕੋਲ ਆ ਕੇ ਕਿਹਾ: “ਇਹ ਜਗ੍ਹਾ ਉਜਾੜ ਹੈ ਅਤੇ ਦੁਪਹਿਰ ਵੀ ਢਲ਼ ਚੁੱਕੀ ਹੈ; ਲੋਕਾਂ ਨੂੰ ਘੱਲ ਦੇ ਤਾਂਕਿ ਉਹ ਪਿੰਡਾਂ ਵਿਚ ਜਾ ਕੇ ਆਪਣੇ ਖਾਣ ਵਾਸਤੇ ਕੁਝ ਖ਼ਰੀਦ ਲੈਣ।”+ 16 ਪਰ ਯਿਸੂ ਨੇ ਉਨ੍ਹਾਂ ਨੂੰ ਕਿਹਾ: “ਉਨ੍ਹਾਂ ਨੂੰ ਕਿਤੇ ਜਾਣ ਦੀ ਲੋੜ ਨਹੀਂ; ਤੁਸੀਂ ਹੀ ਉਨ੍ਹਾਂ ਨੂੰ ਕੁਝ ਖਾਣ ਲਈ ਦਿਓ।” 17 ਉਨ੍ਹਾਂ ਨੇ ਉਸ ਨੂੰ ਕਿਹਾ: “ਸਾਡੇ ਕੋਲ ਪੰਜ ਰੋਟੀਆਂ ਤੇ ਦੋ ਮੱਛੀਆਂ ਤੋਂ ਸਿਵਾਇ ਹੋਰ ਕੁਝ ਨਹੀਂ ਹੈ।”

  • ਮਰਕੁਸ 6:35-38
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 35 ਫਿਰ ਦੁਪਹਿਰੋਂ ਬਾਅਦ ਉਸ ਦੇ ਚੇਲਿਆਂ ਨੇ ਉਸ ਕੋਲ ਆ ਕੇ ਕਿਹਾ: “ਇਹ ਜਗ੍ਹਾ ਉਜਾੜ ਹੈ ਅਤੇ ਦੁਪਹਿਰ ਵੀ ਢਲ਼ ਚੁੱਕੀ ਹੈ।+ 36 ਲੋਕਾਂ ਨੂੰ ਘੱਲ ਦੇ ਤਾਂਕਿ ਉਹ ਆਲੇ-ਦੁਆਲੇ ਦੇ ਪਿੰਡਾਂ ਵਿਚ ਜਾ ਕੇ ਆਪਣੇ ਲਈ ਕੁਝ ਖਾਣਾ ਖ਼ਰੀਦ ਲੈਣ।”+ 37 ਯਿਸੂ ਨੇ ਉਨ੍ਹਾਂ ਨੂੰ ਕਿਹਾ: “ਤੁਸੀਂ ਹੀ ਉਨ੍ਹਾਂ ਨੂੰ ਕੁਝ ਖਾਣ ਲਈ ਦਿਓ।” ਉਨ੍ਹਾਂ ਨੇ ਜਵਾਬ ਦਿੱਤਾ: “ਇੰਨੇ ਸਾਰੇ ਲੋਕਾਂ ਲਈ ਰੋਟੀਆਂ ਖ਼ਰੀਦਣ ਵਾਸਤੇ ਤਾਂ 200 ਦੀਨਾਰ* ਲੱਗਣਗੇ। ਇਹ ਸਾਡੇ ਵੱਸ ਦੀ ਗੱਲ ਨਹੀਂ।”+ 38 ਉਸ ਨੇ ਉਨ੍ਹਾਂ ਨੂੰ ਕਿਹਾ: “ਜਾ ਕੇ ਦੇਖੋ, ਤੁਹਾਡੇ ਕੋਲ ਕਿੰਨੀਆਂ ਰੋਟੀਆਂ ਹਨ।” ਉਨ੍ਹਾਂ ਨੇ ਪਤਾ ਕਰ ਕੇ ਦੱਸਿਆ: “ਪੰਜ ਰੋਟੀਆਂ ਅਤੇ ਦੋ ਮੱਛੀਆਂ।”+

  • ਲੂਕਾ 9:12, 13
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 12 ਫਿਰ ਜਦ ਦਿਨ ਢਲ਼ਣ ਲੱਗਾ, ਤਾਂ ਉਸ ਦੇ 12 ਰਸੂਲਾਂ ਨੇ ਆ ਕੇ ਉਸ ਨੂੰ ਕਿਹਾ: “ਲੋਕਾਂ ਨੂੰ ਘੱਲ ਦੇ ਤਾਂਕਿ ਉਹ ਜਾ ਕੇ ਆਲੇ-ਦੁਆਲੇ ਦੇ ਪਿੰਡਾਂ ਵਿਚ ਆਪਣੇ ਰਹਿਣ ਅਤੇ ਖਾਣ ਦਾ ਇੰਤਜ਼ਾਮ ਕਰ ਸਕਣ ਕਿਉਂਕਿ ਆਪਾਂ ਇੱਥੇ ਉਜਾੜ ਥਾਂ ਵਿਚ ਬੈਠੇ ਹਾਂ।”+ 13 ਪਰ ਉਸ ਨੇ ਉਨ੍ਹਾਂ ਨੂੰ ਕਿਹਾ: “ਤੁਸੀਂ ਹੀ ਉਨ੍ਹਾਂ ਨੂੰ ਕੁਝ ਖਾਣ ਲਈ ਦਿਓ।”+ ਉਨ੍ਹਾਂ ਨੇ ਕਿਹਾ: “ਸਾਡੇ ਕੋਲ ਪੰਜ ਰੋਟੀਆਂ ਤੇ ਦੋ ਮੱਛੀਆਂ ਤੋਂ ਸਿਵਾਇ ਹੋਰ ਕੁਝ ਨਹੀਂ ਹੈ, ਜਾਂ ਫਿਰ ਸਾਨੂੰ ਜਾ ਕੇ ਇਨ੍ਹਾਂ ਸਾਰੇ ਲੋਕਾਂ ਲਈ ਖਾਣਾ ਖ਼ਰੀਦਣਾ ਪਵੇਗਾ।”

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ