ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਮੱਤੀ 8:24
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 24 ਉਸ ਵੇਲੇ ਝੀਲ ਵਿਚ ਬਹੁਤ ਵੱਡਾ ਤੂਫ਼ਾਨ ਆਇਆ ਅਤੇ ਲਹਿਰਾਂ ਉੱਠਣ ਕਰਕੇ ਕਿਸ਼ਤੀ ਪਾਣੀ ਨਾਲ ਭਰਨ ਲੱਗ ਪਈ; ਪਰ ਉਹ ਸੁੱਤਾ ਪਿਆ ਸੀ।+

  • ਮੱਤੀ 14:24-33
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 24 ਉਸ ਵੇਲੇ ਕਿਸ਼ਤੀ ਝੀਲ ਦੇ ਕੰਢੇ ਤੋਂ ਬਹੁਤ ਦੂਰ* ਜਾ ਚੁੱਕੀ ਸੀ ਅਤੇ ਲਹਿਰਾਂ ਦੇ ਕਾਰਨ ਡਿੱਕੋ-ਡੋਲੇ ਖਾ ਰਹੀ ਸੀ ਕਿਉਂਕਿ ਸਾਮ੍ਹਣਿਓਂ ਹਨੇਰੀ ਚੱਲ ਰਹੀ ਸੀ। 25 ਪਰ ਰਾਤ ਦੇ ਚੌਥੇ ਪਹਿਰ* ਉਹ ਪਾਣੀ ਉੱਤੇ ਤੁਰ ਕੇ ਉਨ੍ਹਾਂ ਵੱਲ ਆਇਆ। 26 ਜਦ ਉਨ੍ਹਾਂ ਨੇ ਉਸ ਨੂੰ ਪਾਣੀ ਉੱਤੇ ਤੁਰਦਿਆਂ ਦੇਖਿਆ, ਤਾਂ ਉਹ ਬਹੁਤ ਘਬਰਾ ਗਏ ਅਤੇ ਕਹਿਣ ਲੱਗੇ: “ਆਹ ਕੀ ਆ ਰਿਹਾ?” ਅਤੇ ਉਹ ਡਰ ਦੇ ਮਾਰੇ ਚੀਕਾਂ ਮਾਰਨ ਲੱਗ ਪਏ। 27 ਪਰ ਉਦੋਂ ਹੀ ਯਿਸੂ ਨੇ ਉਨ੍ਹਾਂ ਨੂੰ ਕਿਹਾ: “ਹੌਸਲਾ ਰੱਖੋ! ਮੈਂ ਹਾਂ, ਡਰੋ ਨਾ।”+ 28 ਫਿਰ ਪਤਰਸ ਨੇ ਉਸ ਨੂੰ ਕਿਹਾ: “ਪ੍ਰਭੂ, ਜੇ ਤੂੰ ਹੀ ਹੈਂ, ਤਾਂ ਮੈਨੂੰ ਪਾਣੀ ʼਤੇ ਤੁਰ ਕੇ ਆਪਣੇ ਵੱਲ ਆਉਣ ਦਾ ਹੁਕਮ ਦੇ।” 29 ਉਸ ਨੇ ਕਿਹਾ: “ਆਜਾ!” ਇਸ ਲਈ ਪਤਰਸ ਕਿਸ਼ਤੀ ਤੋਂ ਉੱਤਰ ਕੇ ਪਾਣੀ ʼਤੇ ਤੁਰਦਾ ਹੋਇਆ ਯਿਸੂ ਵੱਲ ਚਲਾ ਗਿਆ। 30 ਪਰ ਤੂਫ਼ਾਨ ਨੂੰ ਦੇਖ ਕੇ ਪਤਰਸ ਡਰ ਗਿਆ। ਜਦੋਂ ਉਹ ਡੁੱਬਣ ਲੱਗਾ, ਤਾਂ ਉਹ ਉੱਚੀ-ਉੱਚੀ ਕਹਿਣ ਲੱਗਾ: “ਪ੍ਰਭੂ, ਮੈਨੂੰ ਬਚਾ ਲੈ!” 31 ਉਸੇ ਵੇਲੇ ਯਿਸੂ ਨੇ ਆਪਣਾ ਹੱਥ ਵਧਾ ਕੇ ਉਸ ਨੂੰ ਫੜ ਲਿਆ ਅਤੇ ਕਿਹਾ: “ਹੇ ਥੋੜ੍ਹੀ ਨਿਹਚਾ ਰੱਖਣ ਵਾਲਿਆ, ਤੂੰ ਸ਼ੱਕ ਕਿਉਂ ਕੀਤਾ?”+ 32 ਜਦੋਂ ਉਹ ਦੋਵੇਂ ਕਿਸ਼ਤੀ ʼਤੇ ਚੜ੍ਹ ਗਏ, ਤਾਂ ਤੂਫ਼ਾਨ ਸ਼ਾਂਤ ਹੋ ਗਿਆ। 33 ਫਿਰ ਕਿਸ਼ਤੀ ʼਤੇ ਸਵਾਰ ਸਾਰਿਆਂ ਨੇ ਗੋਡੇ ਟੇਕ ਕੇ ਕਿਹਾ: “ਤੂੰ ਵਾਕਈ ਪਰਮੇਸ਼ੁਰ ਦਾ ਪੁੱਤਰ ਹੈਂ।”

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ