9 ਸਾਰੇ ਲੋਕਾਂ ਨੇ ਉਸ ਨੂੰ ਤੁਰਦਿਆਂ ਤੇ ਪਰਮੇਸ਼ੁਰ ਦੀ ਵਡਿਆਈ ਕਰਦਿਆਂ ਦੇਖਿਆ। 10 ਨਾਲੇ ਉਨ੍ਹਾਂ ਨੇ ਉਸ ਨੂੰ ਪਛਾਣ ਲਿਆ ਕਿ ਇਹ ਉਹੀ ਆਦਮੀ ਸੀ ਜਿਹੜਾ ਮੰਦਰ ਦੇ “ਸੁੰਦਰ” ਨਾਂ ਦੇ ਦਰਵਾਜ਼ੇ ਲਾਗੇ ਬੈਠਾ ਭੀਖ ਮੰਗਦਾ ਹੁੰਦਾ ਸੀ+ ਅਤੇ ਉਸ ਨੂੰ ਤੁਰਦਾ-ਫਿਰਦਾ ਦੇਖ ਕੇ ਉਹ ਦੰਗ ਰਹਿ ਗਏ ਤੇ ਉਨ੍ਹਾਂ ਦੀ ਖ਼ੁਸ਼ੀ ਦਾ ਕੋਈ ਟਿਕਾਣਾ ਨਾ ਰਿਹਾ।