ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਰਸੂਲਾਂ ਦੇ ਕੰਮ 8:3
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 3 ਦੂਜੇ ਪਾਸੇ, ਸੌਲੁਸ ਮੰਡਲੀ ਉੱਤੇ ਕਹਿਰ ਢਾਹੁਣ ਲੱਗਾ। ਉਹ ਘਰ-ਘਰ ਜਾ ਕੇ ਆਦਮੀਆਂ ਤੇ ਤੀਵੀਆਂ ਨੂੰ ਘੜੀਸ ਲਿਆਉਂਦਾ ਸੀ ਅਤੇ ਜੇਲ੍ਹ ਵਿਚ ਬੰਦ ਕਰਵਾ ਦਿੰਦਾ ਸੀ।+

  • ਰਸੂਲਾਂ ਦੇ ਕੰਮ 22:4
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 4 ਮੈਂ “ਪ੍ਰਭੂ ਦੇ ਰਾਹ” ਉੱਤੇ ਚੱਲਣ ਵਾਲੇ ਆਦਮੀਆਂ ਤੇ ਤੀਵੀਆਂ ਨੂੰ ਬੰਨ੍ਹ ਕੇ ਜੇਲ੍ਹ ਵਿਚ ਸੁਟਵਾ ਦਿੰਦਾ ਸੀ ਅਤੇ ਉਨ੍ਹਾਂ ਉੱਤੇ ਅਤਿਆਚਾਰ ਕਰਦਾ ਸੀ ਤੇ ਉਨ੍ਹਾਂ ਨੂੰ ਜਾਨੋਂ ਮਰਵਾ ਦਿੰਦਾ ਸੀ।+

  • ਰਸੂਲਾਂ ਦੇ ਕੰਮ 26:10, 11
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 10 ਮੈਂ ਯਰੂਸ਼ਲਮ ਵਿਚ ਇਸੇ ਤਰ੍ਹਾਂ ਕੀਤਾ ਅਤੇ ਮੁੱਖ ਪੁਜਾਰੀਆਂ ਵੱਲੋਂ ਦਿੱਤੇ ਅਧਿਕਾਰ ਨੂੰ ਵਰਤ ਕੇ+ ਬਹੁਤ ਸਾਰੇ ਪਵਿੱਤਰ ਸੇਵਕਾਂ ਨੂੰ ਜੇਲ੍ਹ ਵਿਚ ਸੁੱਟ ਦਿੱਤਾ।+ ਜਦੋਂ ਉਨ੍ਹਾਂ ਨੂੰ ਜਾਨੋਂ ਮਾਰਨ ਦਾ ਫ਼ੈਸਲਾ ਕਰਨਾ ਹੁੰਦਾ ਸੀ, ਤਾਂ ਮੈਂ ਵੀ ਸਹਿਮਤ ਹੁੰਦਾ ਸੀ। 11 ਮੈਂ ਸਾਰੇ ਸਭਾ ਘਰਾਂ ਵਿਚ ਉਨ੍ਹਾਂ ਨੂੰ ਕਈ ਵਾਰ ਸਜ਼ਾ ਦੇ ਕੇ ਮਜਬੂਰ ਕਰਨ ਦੀ ਕੋਸ਼ਿਸ਼ ਕੀਤੀ ਕਿ ਉਹ ਮਸੀਹ ਨੂੰ ਤਿਆਗ ਦੇਣ। ਮੈਂ ਉਨ੍ਹਾਂ ਉੱਤੇ ਇੰਨਾ ਕ੍ਰੋਧਵਾਨ ਸੀ ਕਿ ਮੈਂ ਦੂਸਰੇ ਸ਼ਹਿਰਾਂ ਵਿਚ ਵੀ ਜਾ ਕੇ ਉਨ੍ਹਾਂ ਉੱਤੇ ਅਤਿਆਚਾਰ ਕਰਦਾ ਸੀ।

  • ਗਲਾਤੀਆਂ 1:13
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 13 ਤੁਸੀਂ ਸੁਣਿਆ ਹੈ ਕਿ ਯਹੂਦੀ ਧਰਮ ਵਿਚ ਹੁੰਦਿਆਂ ਮੈਂ ਕਿਹੋ ਜਿਹਾ ਇਨਸਾਨ ਸੀ।+ ਉਸ ਵੇਲੇ ਮੈਂ ਪਰਮੇਸ਼ੁਰ ਦੀ ਮੰਡਲੀ ਉੱਤੇ ਬੇਰਹਿਮੀ ਨਾਲ ਅਤਿਆਚਾਰ ਕਰਦਾ ਸੀ ਅਤੇ ਉਸ ਦਾ ਨਾਮੋ-ਨਿਸ਼ਾਨ ਮਿਟਾਉਣ ਦੀ ਕੋਸ਼ਿਸ਼ ਕਰਦਾ ਸੀ।+

  • 1 ਤਿਮੋਥਿਉਸ 1:12, 13
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 12 ਮੈਂ ਆਪਣੇ ਪ੍ਰਭੂ ਯਿਸੂ ਮਸੀਹ ਦਾ ਸ਼ੁਕਰਗੁਜ਼ਾਰ ਹਾਂ ਜਿਸ ਨੇ ਮੈਨੂੰ ਤਾਕਤ ਬਖ਼ਸ਼ੀ ਕਿਉਂਕਿ ਉਸ ਨੇ ਮੇਰੇ ਉੱਤੇ ਭਰੋਸਾ ਕਰ ਕੇ ਮੈਨੂੰ ਸੇਵਾ ਦਾ ਕੰਮ ਸੌਂਪਿਆ,+ 13 ਭਾਵੇਂ ਕਿ ਪਹਿਲਾਂ ਮੈਂ ਪਰਮੇਸ਼ੁਰ ਦੀ ਨਿੰਦਿਆ ਕਰਨ ਵਾਲਾ, ਅਤਿਆਚਾਰ ਕਰਨ ਵਾਲਾ ਅਤੇ ਹੰਕਾਰੀ ਸੀ।+ ਫਿਰ ਵੀ ਮੇਰੇ ʼਤੇ ਰਹਿਮ ਕੀਤਾ ਗਿਆ ਕਿਉਂਕਿ ਮੈਂ ਇਹ ਸਭ ਕੁਝ ਅਣਜਾਣੇ ਵਿਚ ਅਤੇ ਨਿਹਚਾ ਨਾ ਹੋਣ ਕਰਕੇ ਕੀਤਾ ਸੀ।

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ