ਯਸਾਯਾਹ 26:19 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 19 “ਤੇਰੇ ਮੁਰਦੇ ਜੀਉਂਦੇ ਹੋਣਗੇ। ਮੇਰੀਆਂ ਲੋਥਾਂ* ਉੱਠ ਖੜ੍ਹੀਆਂ ਹੋਣਗੀਆਂ।+ ਹੇ ਖ਼ਾਕ ਦੇ ਵਾਸੀਓ!+ ਜਾਗੋ ਅਤੇ ਖ਼ੁਸ਼ੀ ਨਾਲ ਜੈਕਾਰੇ ਲਾਓਕਿਉਂਕਿ ਤੇਰੀ ਤ੍ਰੇਲ ਸਵੇਰ ਦੀ ਤ੍ਰੇਲ* ਵਰਗੀ ਹੈਅਤੇ ਧਰਤੀ ਮੌਤ ਦੇ ਹੱਥਾਂ ਵਿਚ ਬੇਬੱਸ ਪਏ ਲੋਕਾਂ ਨੂੰ ਮੋੜ ਦੇਵੇਗੀ ਕਿ ਉਨ੍ਹਾਂ ਨੂੰ ਜ਼ਿੰਦਗੀ ਮਿਲੇ।* ਮੱਤੀ 22:31, 32 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 31 ਰਹੀ ਮੁਰਦਿਆਂ ਦੇ ਜੀਉਂਦਾ ਹੋਣ ਦੀ ਗੱਲ, ਕੀ ਤੁਸੀਂ ਉਹ ਗੱਲ ਨਹੀਂ ਪੜ੍ਹੀ ਜੋ ਪਰਮੇਸ਼ੁਰ ਨੇ ਤੁਹਾਨੂੰ ਕਹੀ ਸੀ: 32 ‘ਮੈਂ ਅਬਰਾਹਾਮ ਦਾ ਪਰਮੇਸ਼ੁਰ, ਇਸਹਾਕ ਦਾ ਪਰਮੇਸ਼ੁਰ ਅਤੇ ਯਾਕੂਬ ਦਾ ਪਰਮੇਸ਼ੁਰ ਹਾਂ’?+ ਉਹ ਮਰਿਆਂ ਦਾ ਨਹੀਂ, ਸਗੋਂ ਜੀਉਂਦਿਆਂ ਦਾ ਪਰਮੇਸ਼ੁਰ ਹੈ।”+ ਲੂਕਾ 14:13, 14 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 13 ਪਰ ਜਦੋਂ ਤੂੰ ਦਾਅਵਤ ਦਿੰਦਾ ਹੈਂ, ਤਾਂ ਗ਼ਰੀਬਾਂ, ਲੰਗੜਿਆਂ, ਅੰਨ੍ਹਿਆਂ ਤੇ ਹੋਰ ਅਪਾਹਜਾਂ ਨੂੰ ਸੱਦ;+ 14 ਤਦ ਤੈਨੂੰ ਖ਼ੁਸ਼ੀ ਮਿਲੇਗੀ ਕਿਉਂਕਿ ਬਦਲੇ ਵਿਚ ਤੈਨੂੰ ਦੇਣ ਲਈ ਉਨ੍ਹਾਂ ਕੋਲ ਕੁਝ ਨਹੀਂ ਹੈ। ਇਸ ਦਾ ਫਲ ਤੈਨੂੰ ਉਦੋਂ ਮਿਲੇਗਾ ਜਦੋਂ ਧਰਮੀ ਲੋਕਾਂ ਨੂੰ ਮੁੜ ਜੀਉਂਦਾ ਕੀਤਾ ਜਾਵੇਗਾ।”+ ਯੂਹੰਨਾ 5:28, 29 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 28 ਇਸ ਗੱਲੋਂ ਹੈਰਾਨ ਨਾ ਹੋਵੋ ਕਿਉਂਕਿ ਉਹ ਸਮਾਂ ਆ ਰਿਹਾ ਹੈ ਜਦੋਂ ਕਬਰਾਂ* ਵਿਚ ਪਏ ਸਾਰੇ ਲੋਕ ਉਸ ਦੀ ਆਵਾਜ਼ ਸੁਣਨਗੇ+ 29 ਅਤੇ ਬਾਹਰ ਨਿਕਲ ਆਉਣਗੇ ਅਤੇ ਜਿਨ੍ਹਾਂ ਨੇ ਚੰਗੇ ਕੰਮ ਕੀਤੇ ਸਨ, ਉਨ੍ਹਾਂ ਨੂੰ ਜ਼ਿੰਦਗੀ ਪਾਉਣ ਲਈ ਜੀਉਂਦਾ ਕੀਤਾ ਜਾਵੇਗਾ ਅਤੇ ਜਿਹੜੇ ਨੀਚ ਕੰਮਾਂ ਵਿਚ ਲੱਗੇ ਰਹੇ, ਉਨ੍ਹਾਂ ਨੂੰ ਨਿਆਂ ਲਈ ਜੀਉਂਦਾ ਕੀਤਾ ਜਾਵੇਗਾ।+ ਯੂਹੰਨਾ 11:25 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 25 ਯਿਸੂ ਨੇ ਉਸ ਨੂੰ ਕਿਹਾ: “ਮੈਂ ਹੀ ਹਾਂ ਜਿਸ ਰਾਹੀਂ ਮਰੇ ਹੋਇਆਂ ਨੂੰ ਜੀਉਂਦਾ ਕੀਤਾ ਜਾਵੇਗਾ ਅਤੇ ਲੋਕਾਂ ਨੂੰ ਜ਼ਿੰਦਗੀ ਮਿਲੇਗੀ।+ ਜਿਹੜਾ ਮੇਰੇ ਉੱਤੇ ਆਪਣੀ ਨਿਹਚਾ ਦਾ ਸਬੂਤ ਦਿੰਦਾ ਹੈ, ਉਹ ਭਾਵੇਂ ਮਰ ਵੀ ਜਾਵੇ, ਉਹ ਦੁਬਾਰਾ ਜੀਉਂਦਾ ਹੋ ਜਾਵੇਗਾ; ਇਬਰਾਨੀਆਂ 11:35 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 35 ਤੀਵੀਆਂ ਦੇ ਰਿਸ਼ਤੇਦਾਰਾਂ ਨੂੰ ਦੁਬਾਰਾ ਜੀਉਂਦਾ ਕੀਤਾ ਗਿਆ;+ ਪਰ ਹੋਰਨਾਂ ਆਦਮੀਆਂ ਨੂੰ ਤੜਫਾ-ਤੜਫਾ ਕੇ ਮਾਰਿਆ ਗਿਆ ਕਿਉਂਕਿ ਉਨ੍ਹਾਂ ਨੇ ਆਪਣੀ ਨਿਹਚਾ ਛੱਡ ਕੇ ਆਪਣੀ ਜਾਨ ਬਚਾਉਣ ਦੀ ਕੋਸ਼ਿਸ਼ ਨਹੀਂ ਕੀਤੀ ਤਾਂਕਿ ਉਨ੍ਹਾਂ ਨੂੰ ਜੀਉਂਦਾ ਹੋਣ ਤੋਂ ਬਾਅਦ ਬਿਹਤਰ ਜ਼ਿੰਦਗੀ ਮਿਲੇ। ਪ੍ਰਕਾਸ਼ ਦੀ ਕਿਤਾਬ 20:12 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 12 ਮੈਂ ਸਿੰਘਾਸਣ ਦੇ ਸਾਮ੍ਹਣੇ ਉਨ੍ਹਾਂ ਸਾਰੇ ਛੋਟੇ ਅਤੇ ਵੱਡੇ ਲੋਕਾਂ ਨੂੰ ਖੜ੍ਹੇ ਦੇਖਿਆ ਜਿਹੜੇ ਮਰ ਚੁੱਕੇ ਸਨ। ਕਿਤਾਬਾਂ* ਖੋਲ੍ਹੀਆਂ ਗਈਆਂ ਅਤੇ ਇਕ ਹੋਰ ਕਿਤਾਬ ਖੋਲ੍ਹੀ ਗਈ; ਇਹ ਜੀਵਨ ਦੀ ਕਿਤਾਬ ਸੀ।+ ਇਨ੍ਹਾਂ ਕਿਤਾਬਾਂ ਵਿਚ ਜੋ ਵੀ ਲਿਖਿਆ ਗਿਆ ਸੀ, ਉਸ ਦੇ ਆਧਾਰ ʼਤੇ ਉਨ੍ਹਾਂ ਮਰੇ ਹੋਏ ਲੋਕਾਂ ਦਾ ਉਨ੍ਹਾਂ ਦੇ ਕੰਮਾਂ ਮੁਤਾਬਕ ਨਿਆਂ ਕੀਤਾ ਗਿਆ।+
19 “ਤੇਰੇ ਮੁਰਦੇ ਜੀਉਂਦੇ ਹੋਣਗੇ। ਮੇਰੀਆਂ ਲੋਥਾਂ* ਉੱਠ ਖੜ੍ਹੀਆਂ ਹੋਣਗੀਆਂ।+ ਹੇ ਖ਼ਾਕ ਦੇ ਵਾਸੀਓ!+ ਜਾਗੋ ਅਤੇ ਖ਼ੁਸ਼ੀ ਨਾਲ ਜੈਕਾਰੇ ਲਾਓਕਿਉਂਕਿ ਤੇਰੀ ਤ੍ਰੇਲ ਸਵੇਰ ਦੀ ਤ੍ਰੇਲ* ਵਰਗੀ ਹੈਅਤੇ ਧਰਤੀ ਮੌਤ ਦੇ ਹੱਥਾਂ ਵਿਚ ਬੇਬੱਸ ਪਏ ਲੋਕਾਂ ਨੂੰ ਮੋੜ ਦੇਵੇਗੀ ਕਿ ਉਨ੍ਹਾਂ ਨੂੰ ਜ਼ਿੰਦਗੀ ਮਿਲੇ।*
31 ਰਹੀ ਮੁਰਦਿਆਂ ਦੇ ਜੀਉਂਦਾ ਹੋਣ ਦੀ ਗੱਲ, ਕੀ ਤੁਸੀਂ ਉਹ ਗੱਲ ਨਹੀਂ ਪੜ੍ਹੀ ਜੋ ਪਰਮੇਸ਼ੁਰ ਨੇ ਤੁਹਾਨੂੰ ਕਹੀ ਸੀ: 32 ‘ਮੈਂ ਅਬਰਾਹਾਮ ਦਾ ਪਰਮੇਸ਼ੁਰ, ਇਸਹਾਕ ਦਾ ਪਰਮੇਸ਼ੁਰ ਅਤੇ ਯਾਕੂਬ ਦਾ ਪਰਮੇਸ਼ੁਰ ਹਾਂ’?+ ਉਹ ਮਰਿਆਂ ਦਾ ਨਹੀਂ, ਸਗੋਂ ਜੀਉਂਦਿਆਂ ਦਾ ਪਰਮੇਸ਼ੁਰ ਹੈ।”+
13 ਪਰ ਜਦੋਂ ਤੂੰ ਦਾਅਵਤ ਦਿੰਦਾ ਹੈਂ, ਤਾਂ ਗ਼ਰੀਬਾਂ, ਲੰਗੜਿਆਂ, ਅੰਨ੍ਹਿਆਂ ਤੇ ਹੋਰ ਅਪਾਹਜਾਂ ਨੂੰ ਸੱਦ;+ 14 ਤਦ ਤੈਨੂੰ ਖ਼ੁਸ਼ੀ ਮਿਲੇਗੀ ਕਿਉਂਕਿ ਬਦਲੇ ਵਿਚ ਤੈਨੂੰ ਦੇਣ ਲਈ ਉਨ੍ਹਾਂ ਕੋਲ ਕੁਝ ਨਹੀਂ ਹੈ। ਇਸ ਦਾ ਫਲ ਤੈਨੂੰ ਉਦੋਂ ਮਿਲੇਗਾ ਜਦੋਂ ਧਰਮੀ ਲੋਕਾਂ ਨੂੰ ਮੁੜ ਜੀਉਂਦਾ ਕੀਤਾ ਜਾਵੇਗਾ।”+
28 ਇਸ ਗੱਲੋਂ ਹੈਰਾਨ ਨਾ ਹੋਵੋ ਕਿਉਂਕਿ ਉਹ ਸਮਾਂ ਆ ਰਿਹਾ ਹੈ ਜਦੋਂ ਕਬਰਾਂ* ਵਿਚ ਪਏ ਸਾਰੇ ਲੋਕ ਉਸ ਦੀ ਆਵਾਜ਼ ਸੁਣਨਗੇ+ 29 ਅਤੇ ਬਾਹਰ ਨਿਕਲ ਆਉਣਗੇ ਅਤੇ ਜਿਨ੍ਹਾਂ ਨੇ ਚੰਗੇ ਕੰਮ ਕੀਤੇ ਸਨ, ਉਨ੍ਹਾਂ ਨੂੰ ਜ਼ਿੰਦਗੀ ਪਾਉਣ ਲਈ ਜੀਉਂਦਾ ਕੀਤਾ ਜਾਵੇਗਾ ਅਤੇ ਜਿਹੜੇ ਨੀਚ ਕੰਮਾਂ ਵਿਚ ਲੱਗੇ ਰਹੇ, ਉਨ੍ਹਾਂ ਨੂੰ ਨਿਆਂ ਲਈ ਜੀਉਂਦਾ ਕੀਤਾ ਜਾਵੇਗਾ।+
25 ਯਿਸੂ ਨੇ ਉਸ ਨੂੰ ਕਿਹਾ: “ਮੈਂ ਹੀ ਹਾਂ ਜਿਸ ਰਾਹੀਂ ਮਰੇ ਹੋਇਆਂ ਨੂੰ ਜੀਉਂਦਾ ਕੀਤਾ ਜਾਵੇਗਾ ਅਤੇ ਲੋਕਾਂ ਨੂੰ ਜ਼ਿੰਦਗੀ ਮਿਲੇਗੀ।+ ਜਿਹੜਾ ਮੇਰੇ ਉੱਤੇ ਆਪਣੀ ਨਿਹਚਾ ਦਾ ਸਬੂਤ ਦਿੰਦਾ ਹੈ, ਉਹ ਭਾਵੇਂ ਮਰ ਵੀ ਜਾਵੇ, ਉਹ ਦੁਬਾਰਾ ਜੀਉਂਦਾ ਹੋ ਜਾਵੇਗਾ;
35 ਤੀਵੀਆਂ ਦੇ ਰਿਸ਼ਤੇਦਾਰਾਂ ਨੂੰ ਦੁਬਾਰਾ ਜੀਉਂਦਾ ਕੀਤਾ ਗਿਆ;+ ਪਰ ਹੋਰਨਾਂ ਆਦਮੀਆਂ ਨੂੰ ਤੜਫਾ-ਤੜਫਾ ਕੇ ਮਾਰਿਆ ਗਿਆ ਕਿਉਂਕਿ ਉਨ੍ਹਾਂ ਨੇ ਆਪਣੀ ਨਿਹਚਾ ਛੱਡ ਕੇ ਆਪਣੀ ਜਾਨ ਬਚਾਉਣ ਦੀ ਕੋਸ਼ਿਸ਼ ਨਹੀਂ ਕੀਤੀ ਤਾਂਕਿ ਉਨ੍ਹਾਂ ਨੂੰ ਜੀਉਂਦਾ ਹੋਣ ਤੋਂ ਬਾਅਦ ਬਿਹਤਰ ਜ਼ਿੰਦਗੀ ਮਿਲੇ।
12 ਮੈਂ ਸਿੰਘਾਸਣ ਦੇ ਸਾਮ੍ਹਣੇ ਉਨ੍ਹਾਂ ਸਾਰੇ ਛੋਟੇ ਅਤੇ ਵੱਡੇ ਲੋਕਾਂ ਨੂੰ ਖੜ੍ਹੇ ਦੇਖਿਆ ਜਿਹੜੇ ਮਰ ਚੁੱਕੇ ਸਨ। ਕਿਤਾਬਾਂ* ਖੋਲ੍ਹੀਆਂ ਗਈਆਂ ਅਤੇ ਇਕ ਹੋਰ ਕਿਤਾਬ ਖੋਲ੍ਹੀ ਗਈ; ਇਹ ਜੀਵਨ ਦੀ ਕਿਤਾਬ ਸੀ।+ ਇਨ੍ਹਾਂ ਕਿਤਾਬਾਂ ਵਿਚ ਜੋ ਵੀ ਲਿਖਿਆ ਗਿਆ ਸੀ, ਉਸ ਦੇ ਆਧਾਰ ʼਤੇ ਉਨ੍ਹਾਂ ਮਰੇ ਹੋਏ ਲੋਕਾਂ ਦਾ ਉਨ੍ਹਾਂ ਦੇ ਕੰਮਾਂ ਮੁਤਾਬਕ ਨਿਆਂ ਕੀਤਾ ਗਿਆ।+