-
ਗਲਾਤੀਆਂ 1:13, 14ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
13 ਤੁਸੀਂ ਸੁਣਿਆ ਹੈ ਕਿ ਯਹੂਦੀ ਧਰਮ ਵਿਚ ਹੁੰਦਿਆਂ ਮੈਂ ਕਿਹੋ ਜਿਹਾ ਇਨਸਾਨ ਸੀ।+ ਉਸ ਵੇਲੇ ਮੈਂ ਪਰਮੇਸ਼ੁਰ ਦੀ ਮੰਡਲੀ ਉੱਤੇ ਬੇਰਹਿਮੀ ਨਾਲ ਅਤਿਆਚਾਰ ਕਰਦਾ ਸੀ ਅਤੇ ਉਸ ਦਾ ਨਾਮੋ-ਨਿਸ਼ਾਨ ਮਿਟਾਉਣ ਦੀ ਕੋਸ਼ਿਸ਼ ਕਰਦਾ ਸੀ।+ 14 ਮੈਂ ਯਹੂਦੀ ਧਰਮ ਵਿਚ ਆਪਣੀ ਉਮਰ ਦੇ ਬਹੁਤ ਸਾਰੇ ਯਹੂਦੀਆਂ ਨਾਲੋਂ ਜ਼ਿਆਦਾ ਤਰੱਕੀ ਕਰ ਰਿਹਾ ਸੀ ਕਿਉਂਕਿ ਮੈਂ ਆਪਣੇ ਪਿਉ-ਦਾਦਿਆਂ ਦੀਆਂ ਰੀਤਾਂ ʼਤੇ ਉਨ੍ਹਾਂ ਨਾਲੋਂ ਜ਼ਿਆਦਾ ਜੋਸ਼ ਨਾਲ ਚੱਲਦਾ ਹੁੰਦਾ ਸੀ।+
-