27 “ਪਰ ਮੈਂ ਤੁਹਾਨੂੰ ਜਿਹੜੇ ਮੇਰੀਆਂ ਗੱਲਾਂ ਸੁਣ ਰਹੇ ਹੋ, ਕਹਿੰਦਾ ਹਾਂ: ਤੁਸੀਂ ਆਪਣੇ ਦੁਸ਼ਮਣਾਂ ਨਾਲ ਪਿਆਰ ਕਰਦੇ ਰਹੋ, ਜਿਹੜੇ ਤੁਹਾਡੇ ਨਾਲ ਨਫ਼ਰਤ ਕਰਦੇ ਹਨ, ਉਨ੍ਹਾਂ ਦਾ ਭਲਾ ਕਰਦੇ ਰਹੋ,+ 28 ਜਿਹੜੇ ਤੁਹਾਨੂੰ ਸਰਾਪ ਦਿੰਦੇ ਹਨ, ਉਨ੍ਹਾਂ ਨੂੰ ਅਸੀਸਾਂ ਦਿੰਦੇ ਰਹੋ ਅਤੇ ਜਿਹੜੇ ਤੁਹਾਡੀ ਬੇਇੱਜ਼ਤੀ ਕਰਦੇ ਹਨ, ਉਨ੍ਹਾਂ ਲਈ ਪ੍ਰਾਰਥਨਾ ਕਰਦੇ ਰਹੋ।+