23 ਉਨ੍ਹਾਂ ਨੇ ਉਨ੍ਹਾਂ ਦੋਹਾਂ ਨੂੰ ਬੁਰੀ ਤਰ੍ਹਾਂ ਕੁੱਟਣ ਤੋਂ ਬਾਅਦ ਜੇਲ੍ਹ ਵਿਚ ਸੁੱਟ ਦਿੱਤਾ ਅਤੇ ਜੇਲ੍ਹਰ ਨੂੰ ਹੁਕਮ ਦਿੱਤਾ ਕਿ ਉਨ੍ਹਾਂ ʼਤੇ ਸਖ਼ਤੀ ਨਾਲ ਪਹਿਰਾ ਦਿੱਤਾ ਜਾਵੇ।+ 24 ਇਸ ਸਖ਼ਤ ਹੁਕਮ ਕਰਕੇ ਜੇਲ੍ਹਰ ਨੇ ਉਨ੍ਹਾਂ ਨੂੰ ਜੇਲ੍ਹ ਦੀ ਅੰਦਰਲੀ ਕੋਠੜੀ ਵਿਚ ਬੰਦ ਕਰ ਦਿੱਤਾ ਅਤੇ ਉਨ੍ਹਾਂ ਦੇ ਪੈਰ ਸ਼ਿਕੰਜਿਆਂ ਵਿਚ ਜਕੜ ਦਿੱਤੇ।