ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਰਸੂਲਾਂ ਦੇ ਕੰਮ 24:10
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 10 ਜਦੋਂ ਰਾਜਪਾਲ ਨੇ ਸਿਰ ਹਿਲਾ ਕੇ ਪੌਲੁਸ ਨੂੰ ਬੋਲਣ ਦਾ ਇਸ਼ਾਰਾ ਕੀਤਾ, ਤਾਂ ਪੌਲੁਸ ਨੇ ਕਿਹਾ:

      “ਮੈਂ ਚੰਗੀ ਤਰ੍ਹਾਂ ਜਾਣਦਾ ਹਾਂ ਕਿ ਤੂੰ ਕਈ ਸਾਲਾਂ ਤੋਂ ਇਸ ਕੌਮ ਦਾ ਨਿਆਂਕਾਰ ਹੈਂ, ਇਸ ਲਈ ਮੈਂ ਬਿਨਾਂ ਝਿਜਕੇ ਆਪਣੀ ਸਫ਼ਾਈ ਪੇਸ਼ ਕਰ ਰਿਹਾ ਹਾਂ।+

  • ਰਸੂਲਾਂ ਦੇ ਕੰਮ 24:14
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 14 ਪਰ ਮੈਂ ਇਹ ਮੰਨਦਾ ਹਾਂ ਕਿ ਭਗਤੀ ਕਰਨ ਦੇ ਜਿਸ ਤਰੀਕੇ ਨੂੰ ਇਹ ਲੋਕ ਪੰਥ ਕਹਿ ਰਹੇ ਹਨ, ਉਸੇ ਤਰੀਕੇ ਅਨੁਸਾਰ ਮੈਂ ਆਪਣੇ ਪਿਉ-ਦਾਦਿਆਂ ਦੇ ਪਰਮੇਸ਼ੁਰ ਦੀ ਭਗਤੀ ਕਰਦਾ ਹਾਂ+ ਅਤੇ ਮੂਸਾ ਦੇ ਕਾਨੂੰਨ ਅਤੇ ਨਬੀਆਂ ਦੀਆਂ ਲਿਖਤਾਂ ਵਿਚ ਲਿਖੀਆਂ ਗੱਲਾਂ ਨੂੰ ਮੰਨਦਾ ਹਾਂ।+

  • ਰਸੂਲਾਂ ਦੇ ਕੰਮ 25:10-12
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 10 ਪਰ ਪੌਲੁਸ ਨੇ ਕਿਹਾ: “ਮੈਂ ਸਮਰਾਟ ਦੇ ਨਿਆਂ ਦੇ ਸਿੰਘਾਸਣ ਸਾਮ੍ਹਣੇ ਖੜ੍ਹਾ ਹਾਂ, ਇਸ ਲਈ ਇੱਥੇ ਹੀ ਮੇਰਾ ਨਿਆਂ ਕੀਤਾ ਜਾਣਾ ਚਾਹੀਦਾ ਹੈ। ਮੈਂ ਯਹੂਦੀਆਂ ਦਾ ਕੁਝ ਨਹੀਂ ਵਿਗਾੜਿਆ ਜਿਵੇਂ ਕਿ ਤੈਨੂੰ ਵੀ ਚੰਗੀ ਤਰ੍ਹਾਂ ਪਤਾ ਲੱਗ ਰਿਹਾ ਹੈ। 11 ਜੇ ਮੈਂ ਸੱਚੀਂ ਗੁਨਾਹਗਾਰ ਹਾਂ ਅਤੇ ਵਾਕਈ ਮੌਤ ਦੀ ਸਜ਼ਾ ਦੇ ਲਾਇਕ ਕੋਈ ਕੰਮ ਕੀਤਾ ਹੈ,+ ਤਾਂ ਮੈਂ ਮਰਨ ਤੋਂ ਨਹੀਂ ਡਰਦਾ; ਪਰ ਜੇ ਇਨ੍ਹਾਂ ਆਦਮੀਆਂ ਵੱਲੋਂ ਮੇਰੇ ਉੱਤੇ ਲਾਏ ਦੋਸ਼ ਸੱਚੇ ਨਹੀਂ ਹਨ, ਤਾਂ ਕਿਸੇ ਕੋਲ ਵੀ ਇਹ ਹੱਕ ਨਹੀਂ ਕਿ ਉਹ ਇਨ੍ਹਾਂ ਨੂੰ ਖ਼ੁਸ਼ ਕਰਨ ਲਈ ਮੈਨੂੰ ਇਨ੍ਹਾਂ ਦੇ ਹਵਾਲੇ ਕਰੇ। ਮੈਂ ਸਮਰਾਟ ਨੂੰ ਫ਼ਰਿਆਦ ਕਰਦਾ ਹਾਂ!”+ 12 ਫਿਰ ਫ਼ੇਸਤੁਸ ਨੇ ਆਪਣੇ ਸਲਾਹਕਾਰਾਂ ਨਾਲ ਗੱਲ ਕਰ ਕੇ ਕਿਹਾ: “ਤੂੰ ਸਮਰਾਟ* ਨੂੰ ਫ਼ਰਿਆਦ ਕੀਤੀ ਹੈ; ਤੂੰ ਸਮਰਾਟ ਕੋਲ ਹੀ ਜਾਵੇਂਗਾ।”

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ