16 ਪਰ ਉਹ ਸੱਚੇ ਪਰਮੇਸ਼ੁਰ ਵੱਲੋਂ ਸੰਦੇਸ਼ ਦੇਣ ਵਾਲਿਆਂ ਦਾ ਮਜ਼ਾਕ ਉਡਾਉਂਦੇ ਰਹੇ+ ਅਤੇ ਉਨ੍ਹਾਂ ਨੇ ਉਸ ਦੀਆਂ ਗੱਲਾਂ ਨੂੰ ਤੁੱਛ ਸਮਝਿਆ+ ਤੇ ਉਸ ਦੇ ਨਬੀਆਂ ਦਾ ਮਜ਼ਾਕ ਉਡਾਇਆ।+ ਉਹ ਉਦੋਂ ਤਕ ਇਸ ਤਰ੍ਹਾਂ ਕਰਦੇ ਰਹੇ ਜਦ ਤਕ ਉਨ੍ਹਾਂ ਦੇ ਸੁਧਰਨ ਦੀ ਕੋਈ ਉਮੀਦ ਨਾ ਰਹੀ। ਅਖ਼ੀਰ ਯਹੋਵਾਹ ਦਾ ਕ੍ਰੋਧ ਆਪਣੀ ਪਰਜਾ ਉੱਤੇ ਭੜਕ ਉੱਠਿਆ।+