ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਬਿਵਸਥਾ ਸਾਰ 17:2-5
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 2 “ਤੁਹਾਡਾ ਪਰਮੇਸ਼ੁਰ ਯਹੋਵਾਹ ਤੁਹਾਨੂੰ ਜਿਹੜੇ ਸ਼ਹਿਰ ਦੇਣ ਜਾ ਰਿਹਾ ਹੈ, ਮੰਨ ਲਓ ਕਿ ਉੱਥੇ ਕੋਈ ਆਦਮੀ ਜਾਂ ਔਰਤ ਆਪਣੇ ਪਰਮੇਸ਼ੁਰ ਯਹੋਵਾਹ ਦੀਆਂ ਨਜ਼ਰਾਂ ਵਿਚ ਕੋਈ ਬੁਰਾ ਕੰਮ ਕਰਦਾ ਹੈ ਅਤੇ ਉਸ ਦੇ ਇਕਰਾਰ ਦੀ ਉਲੰਘਣਾ ਕਰਦਾ ਹੈ+ 3 ਅਤੇ ਉਹ ਕੁਰਾਹੇ ਪੈ ਕੇ ਦੂਜੇ ਦੇਵਤਿਆਂ ਦੀ ਭਗਤੀ ਕਰਨ ਲੱਗ ਪੈਂਦਾ ਹੈ ਅਤੇ ਉਹ ਉਨ੍ਹਾਂ ਦੇਵਤਿਆਂ ਅੱਗੇ ਜਾਂ ਸੂਰਜ, ਚੰਦ ਅਤੇ ਆਕਾਸ਼ ਦੀ ਸਾਰੀ ਸੈਨਾ ਅੱਗੇ ਮੱਥਾ ਟੇਕਦਾ ਹੈ+ ਜਿਸ ਦਾ ਮੈਂ ਹੁਕਮ ਨਹੀਂ ਦਿੱਤਾ।+ 4 ਜਦ ਤੁਹਾਨੂੰ ਇਸ ਬਾਰੇ ਦੱਸਿਆ ਜਾਂਦਾ ਹੈ ਜਾਂ ਤੁਸੀਂ ਇਸ ਬਾਰੇ ਸੁਣਦੇ ਹੋ, ਤਾਂ ਤੁਸੀਂ ਮਾਮਲੇ ਦੀ ਚੰਗੀ ਤਰ੍ਹਾਂ ਜਾਂਚ-ਪੜਤਾਲ ਕਰੋ। ਜੇ ਇਹ ਗੱਲ ਸਾਬਤ ਹੋ ਜਾਂਦੀ ਹੈ+ ਕਿ ਇਜ਼ਰਾਈਲ ਵਿਚ ਇਹ ਘਿਣਾਉਣਾ ਕੰਮ ਸੱਚ-ਮੁੱਚ ਹੋਇਆ ਹੈ, 5 ਤਾਂ ਬੁਰਾ ਕੰਮ ਕਰਨ ਵਾਲੇ ਉਸ ਆਦਮੀ ਜਾਂ ਔਰਤ ਨੂੰ ਸ਼ਹਿਰ ਦੇ ਦਰਵਾਜ਼ੇ ਕੋਲ ਲਿਆਂਦਾ ਜਾਵੇ ਅਤੇ ਉਸ ਨੂੰ ਪੱਥਰ ਮਾਰ-ਮਾਰ ਕੇ ਜਾਨੋਂ ਮਾਰ ਦਿੱਤਾ ਜਾਵੇ।+

  • ਰੋਮੀਆਂ 16:17
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 17 ਭਰਾਵੋ, ਹੁਣ ਮੈਂ ਤੁਹਾਨੂੰ ਤਾਕੀਦ ਕਰਦਾ ਹਾਂ ਕਿ ਤੁਸੀਂ ਫੁੱਟਾਂ ਪਾਉਣ ਵਾਲੇ ਅਤੇ ਦੂਜਿਆਂ ਨੂੰ ਗੁਮਰਾਹ ਕਰਨ ਵਾਲੇ ਆਦਮੀਆਂ ਉੱਤੇ ਨਜ਼ਰ ਰੱਖੋ ਅਤੇ ਉਨ੍ਹਾਂ ਤੋਂ ਦੂਰ ਰਹੋ ਕਿਉਂਕਿ ਉਹ ਆਦਮੀ ਉਸ ਸਿੱਖਿਆ ਤੋਂ ਉਲਟ ਚੱਲਦੇ ਹਨ ਜਿਹੜੀ ਸਿੱਖਿਆ ਤੁਸੀਂ ਲਈ ਹੈ।+

  • 1 ਕੁਰਿੰਥੀਆਂ 5:11
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 11 ਪਰ ਮੈਂ ਤੁਹਾਨੂੰ ਇਹ ਲਿਖ ਰਿਹਾ ਹਾਂ ਕਿ ਜੇ ਕੋਈ ਭਰਾ ਹਰਾਮਕਾਰ* ਜਾਂ ਲੋਭੀ+ ਜਾਂ ਮੂਰਤੀ-ਪੂਜਕ ਜਾਂ ਗਾਲ਼ਾਂ ਕੱਢਣ ਵਾਲਾ* ਜਾਂ ਸ਼ਰਾਬੀ+ ਜਾਂ ਦੂਸਰਿਆਂ ਨੂੰ ਲੁੱਟਣ ਵਾਲਾ ਹੋਵੇ,+ ਤਾਂ ਤੁਸੀਂ ਉਸ ਨਾਲ ਸੰਗਤ ਕਰਨੀ* ਛੱਡ ਦਿਓ,+ ਇੱਥੋਂ ਤਕ ਕਿ ਉਸ ਨਾਲ ਰੋਟੀ ਵੀ ਨਾ ਖਾਓ।

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ