ਘੋਸ਼ਣਾਵਾਂ
◼ ਮਾਰਚ ਲਈ ਸਾਹਿੱਤ ਪੇਸ਼ਕਸ਼: ਗਿਆਨ ਜੋ ਸਦੀਪਕ ਜੀਵਨ ਵੱਲ ਲੈ ਜਾਂਦਾ ਹੈ। ਬਾਈਬਲ ਅਧਿਐਨ ਸ਼ੁਰੂ ਕਰਨ ਦੇ ਖ਼ਾਸ ਜਤਨ ਕਰੋ। ਜੇ ਲੋਕਾਂ ਕੋਲ ਪਹਿਲਾਂ ਹੀ ਇਹ ਕਿਤਾਬ ਹੈ, ਤਾਂ ਦਾਨੀਏਲ ਦੀ ਭਵਿੱਖਬਾਣੀ ਵੱਲ ਧਿਆਨ ਦਿਓ! ਕਿਤਾਬ ਪੇਸ਼ ਕੀਤੀ ਜਾ ਸਕਦੀ ਹੈ। ਅਪ੍ਰੈਲ ਅਤੇ ਮਈ: ਪਹਿਰਾਬੁਰਜ ਅਤੇ ਜਾਗਰੂਕ ਬਣੋ! ਰਸਾਲੇ ਪੇਸ਼ ਕਰੋ। ਦਿਲਚਸਪੀ ਰੱਖਣ ਵਾਲੇ ਲੋਕਾਂ ਨਾਲ ਪੁਨਰ-ਮੁਲਾਕਾਤ ਕਰਦੇ ਸਮੇਂ ਕਿਤਾਬ ਪਰਮੇਸ਼ੁਰ ਦੀ ਭਗਤੀ ਕਰੋ (ਹਿੰਦੀ) ਪੇਸ਼ ਕਰਨ ਦੇ ਜਤਨ ਕਰੋ। ਇਨ੍ਹਾਂ ਵਿਚ ਉਹ ਲੋਕ ਹੋ ਸਕਦੇ ਹਨ ਜੋ ਯਾਦਗਾਰੀ ਸਮਾਰੋਹ ਵਿਚ ਜਾਂ ਹੋਰ ਕਿਸੇ ਖ਼ਾਸ ਸਭਾ ਵਿਚ ਆਏ ਸਨ, ਪਰ ਬਾਕਾਇਦਾ ਸਭਾਵਾਂ ਵਿਚ ਨਹੀਂ ਆਉਂਦੇ। ਬਾਈਬਲ ਅਧਿਐਨ ਸ਼ੁਰੂ ਕਰਨ ਦੀ ਪੂਰੀ ਕੋਸ਼ਿਸ਼ ਕਰੋ, ਖ਼ਾਸਕਰ ਉਨ੍ਹਾਂ ਨਾਲ ਜਿਨ੍ਹਾਂ ਨੇ ਗਿਆਨ ਕਿਤਾਬ ਅਤੇ ਮੰਗ ਬਰੋਸ਼ਰ ਦੀ ਸਟੱਡੀ ਕਰ ਲਈ ਹੈ। ਜੂਨ: ਮਹਾਨ ਸਿੱਖਿਅਕ ਤੋਂ ਸਿੱਖੋ (ਅੰਗ੍ਰੇਜ਼ੀ)। ਜੇ ਵਿਅਕਤੀ ਕਹਿੰਦਾ ਹੈ ਕਿ ਉਸ ਦੇ ਬੱਚੇ ਨਹੀਂ ਹਨ, ਤਾਂ ਮੰਗ ਬਰੋਸ਼ਰ ਪੇਸ਼ ਕਰੋ। ਬਰੋਸ਼ਰ ਦਿੰਦੇ ਸਮੇਂ ਬਾਈਬਲ ਅਧਿਐਨ ਸ਼ੁਰੂ ਕਰਨ ਦੀ ਕੋਸ਼ਿਸ਼ ਕਰੋ।
◼ ਬ੍ਰਾਂਚ ਆਫ਼ਿਸ ਪ੍ਰਕਾਸ਼ਕਾਂ ਦੁਆਰਾ ਨਿੱਜੀ ਤੌਰ ਤੇ ਆਰਡਰ ਕੀਤਾ ਗਿਆ ਸਾਹਿੱਤ ਨਹੀਂ ਭੇਜਦਾ। ਸਾਹਿੱਤ ਲਈ ਕਲੀਸਿਯਾ ਦਾ ਮਾਸਿਕ ਆਰਡਰ ਸੋਸਾਇਟੀ ਨੂੰ ਭੇਜਣ ਤੋਂ ਪਹਿਲਾਂ ਪ੍ਰਧਾਨ ਨਿਗਾਹਬਾਨ ਨੂੰ ਹਰ ਮਹੀਨੇ ਇਕ ਘੋਸ਼ਣਾ ਕਰਵਾਉਣੀ ਚਾਹੀਦੀ ਹੈ, ਤਾਂਕਿ ਨਿੱਜੀ ਸਾਹਿੱਤ ਲੈਣ ਵਿਚ ਦਿਲਚਸਪੀ ਰੱਖਣ ਵਾਲੇ ਭੈਣ-ਭਰਾ ਸਾਹਿੱਤ ਸੰਭਾਲਣ ਵਾਲੇ ਭਰਾ ਨੂੰ ਆਪਣੇ ਆਰਡਰ ਦੇ ਸਕਣ। ਕਿਰਪਾ ਕਰ ਕੇ ਯਾਦ ਰੱਖੋ ਕਿ ਕਿਹੜੇ ਪ੍ਰਕਾਸ਼ਨ ਖ਼ਾਸ-ਆਰਡਰ ਸਾਹਿੱਤ ਹਨ।