ਘੋਸ਼ਣਾਵਾਂ
◼ ਅਕਤੂਬਰ ਲਈ ਸਾਹਿੱਤ ਪੇਸ਼ਕਸ਼: ਪਹਿਰਾਬੁਰਜ ਅਤੇ ਜਾਗਰੂਕ ਬਣੋ! ਰਸਾਲੇ ਪੇਸ਼ ਕਰੋ। ਹੋਰ ਜਾਣਨ ਵਿਚ ਦਿਲਚਸਪੀ ਰੱਖਣ ਵਾਲੇ ਲੋਕਾਂ ਨੂੰ ਮੰਗ ਬਰੋਸ਼ਰ ਦਿਓ। ਨਵੰਬਰ: ਮਹਾਨ ਸਿੱਖਿਅਕ ਤੋਂ ਸਿੱਖੋ (ਅੰਗ੍ਰੇਜ਼ੀ) ਕਿਤਾਬ ਪੇਸ਼ ਕਰੋ। ਜੇ ਕੋਈ ਕਹੇ ਕਿ ਉਸ ਦੇ ਬੱਚੇ ਨਹੀਂ ਹਨ, ਤਾਂ ਗਿਆਨ ਕਿਤਾਬ ਜਾਂ ਕੀ ਤੁਸੀਂ ਬਾਈਬਲ ਬਾਰੇ ਹੋਰ ਜਾਣਨਾ ਚਾਹੁੰਦੇ ਹੋ? ਟ੍ਰੈਕਟ ਪੇਸ਼ ਕਰੋ। ਦਸੰਬਰ: ਉਹ ਸਰਬ ਮਹਾਨ ਮਨੁੱਖ ਜੋ ਕਦੇ ਜੀਉਂਦਾ ਰਿਹਾ ਕਿਤਾਬ ਪੇਸ਼ ਕਰੋ। ਤੁਸੀਂ ਹੋਰ ਕਿਤਾਬਾਂ ਵੀ ਪੇਸ਼ ਕਰ ਸਕਦੇ ਹੋ ਜਿਵੇਂ ਬਾਈਬਲ—ਪਰਮੇਸ਼ੁਰ ਦਾ ਬਚਨ ਜਾਂ ਮਨੁੱਖ ਦਾ? (ਅੰਗ੍ਰੇਜ਼ੀ), ਬਾਈਬਲ ਕਹਾਣੀਆਂ ਦੀ ਮੇਰੀ ਕਿਤਾਬ ਜਾਂ ਤੁਸੀਂ ਸਦਾ ਦੇ ਲਈ ਧਰਤੀ ਉੱਤੇ ਪਰਾਦੀਸ ਵਿਚ ਜੀਉਂਦੇ ਰਹਿ ਸਕਦੇ ਹੋ, ਜੇ ਇਹ ਕਿਤਾਬਾਂ ਕਲੀਸਿਯਾ ਦੇ ਸਟਾਕ ਵਿਚ ਹੋਣ। ਜਨਵਰੀ: ਕੋਈ ਵੀ 192 ਸਫ਼ਿਆਂ ਵਾਲੀ ਕਿਤਾਬ ਪੇਸ਼ ਕੀਤੀ ਜਾ ਸਕਦੀ ਹੈ ਜਿਸ ਦਾ ਕਾਗਜ਼ ਪੀਲਾ ਪੈ ਚੁੱਕਾ ਹੈ ਜਾਂ ਫਿਰ 1991 ਤੋਂ ਪਹਿਲਾਂ ਛਪੀ ਕੋਈ ਵੀ ਕਿਤਾਬ ਪੇਸ਼ ਕੀਤੀ ਜਾ ਸਕਦੀ ਹੈ। ਜੇ ਘਰ-ਸੁਆਮੀ ਕਿਤਾਬ ਨਹੀਂ ਲੈਂਦਾ ਹੈ, ਤਾਂ ਉਸ ਨੂੰ ਜਾਗਦੇ ਰਹੋ! ਬਰੋਸ਼ਰ ਪੇਸ਼ ਕਰੋ।
◼ ਅਕਤੂਬਰ ਮਹੀਨੇ ਵਿਚ ਪੰਜ ਸ਼ਨੀਵਾਰ ਤੇ ਪੰਜ ਐਤਵਾਰ ਹੋਣ ਕਰਕੇ ਸਾਰਿਆਂ ਕੋਲ ਸਹਿਯੋਗੀ ਪਾਇਨੀਅਰੀ ਕਰਨ ਦਾ ਵਧੀਆ ਮੌਕਾ ਹੈ।
◼ ਸਾਡੀ ਰਾਜ ਸੇਵਕਾਈ ਦੇ ਇਸ ਅੰਕ ਵਿਚ “ਸਾਲ 2006 ਦੇ ਲਈ ਦੈਵ-ਸ਼ਾਸਕੀ ਸੇਵਕਾਈ ਸਕੂਲ ਅਨੁਸੂਚੀ” ਦਿੱਤੀ ਗਈ ਹੈ। ਇਸ ਨੂੰ ਸਾਲ 2006 ਦੌਰਾਨ ਇਸਤੇਮਾਲ ਕਰਨ ਲਈ ਸਾਂਭ ਕੇ ਰੱਖੋ।