ਘੋਸ਼ਣਾਵਾਂ
◼ ਜੂਨ ਲਈ ਸਾਹਿੱਤ ਪੇਸ਼ਕਸ਼: ਮਹਾਨ ਸਿੱਖਿਅਕ ਤੋਂ ਸਿੱਖੋ (ਅੰਗ੍ਰੇਜ਼ੀ) ਕਿਤਾਬ ਪੇਸ਼ ਕਰੋ। ਜੇ ਇਹ ਕਿਤਾਬ ਘਰ-ਸੁਆਮੀ ਦੀ ਭਾਸ਼ਾ ਵਿਚ ਨਹੀਂ ਹੈ, ਤਾਂ ਕਿਤਾਬ ਉਹ ਸਰਬ ਮਹਾਨ ਮਨੁੱਖ ਜੋ ਕਦੀ ਜੀਉਂਦਾ ਰਿਹਾ ਜਾਂ ਬਾਈਬਲ ਕਹਾਣੀਆਂ ਦੀ ਮੇਰੀ ਕਿਤਾਬ ਪੇਸ਼ ਕਰੋ। ਜੁਲਾਈ ਤੇ ਅਗਸਤ: ਹੇਠਾਂ ਦਿੱਤੇ 32 ਸਫ਼ਿਆਂ ਵਾਲੇ ਬਰੋਸ਼ਰਾਂ ਵਿੱਚੋਂ ਕੋਈ ਵੀ ਬਰੋਸ਼ਰ ਦਿੱਤਾ ਜਾ ਸਕਦਾ ਹੈ: ਧਰਤੀ ਉੱਤੇ ਸਦਾ ਦੇ ਜੀਵਨ ਦਾ ਆਨੰਦ ਮਾਣੋ!, ਉਹ ਸਰਕਾਰ ਜਿਹੜੀ ਪਰਾਦੀਸ ਲਿਆਵੇਗੀ, “ਵੇਖ! ਮੈਂ ਸੱਭੋ ਕੁਝ ਨਵਾਂ ਬਣਾਉਂਦਾ ਹਾਂ,” ਕੀ ਤੁਹਾਨੂੰ ਤ੍ਰਿਏਕ ਵਿਚ ਵਿਸ਼ਵਾਸ ਕਰਨਾ ਚਾਹੀਦਾ ਹੈ? (ਅੰਗ੍ਰੇਜ਼ੀ), ਕੀ ਪਰਮੇਸ਼ੁਰ ਸੱਚ ਮੁੱਚ ਸਾਡੀ ਪਰਵਾਹ ਕਰਦਾ ਹੈ?, ਜੀਵਨ ਦਾ ਮਕਸਦ ਕੀ ਹੈ? ਤੁਸੀਂ ਇਹ ਕਿਸ ਤਰ੍ਹਾਂ ਪ੍ਰਾਪਤ ਕਰ ਸਕਦੇ ਹੋ?, ਮੌਤ ਦਾ ਗਮ ਕਿੱਦਾਂ ਸਹੀਏ? ਅਤੇ ਜਾਗਦੇ ਰਹੋ! ਕੁਝ ਥਾਵਾਂ ਤੇ ਸ਼ਾਇਦ ਇਹ ਬਰੋਸ਼ਰ ਦੇਣੇ ਢੁਕਵੇਂ ਹੋਣ: ਤਮਾਮ ਲੋਕਾਂ ਲਈ ਇਕ ਪੁਸਤਕ, ਕੀ ਕਦੇ ਯੁੱਧ ਰਹਿਤ ਸੰਸਾਰ ਹੋਵੇਗਾ? (ਅੰਗ੍ਰੇਜ਼ੀ), ਸਾਡੀਆਂ ਸਮੱਸਿਆਵਾਂ—ਉਨ੍ਹਾਂ ਨੂੰ ਸੁਲਝਾਉਣ ਵਿਚ ਕੌਣ ਸਾਡੀ ਮਦਦ ਕਰੇਗਾ?, ਮਰੇ ਹੋਇਆਂ ਦੀਆਂ ਆਤਮਾਵਾਂ—ਕੀ ਉਹ ਤੁਹਾਡੀ ਮਦਦ ਕਰ ਸਕਦੀਆਂ ਹਨ ਜਾਂ ਤੁਹਾਨੂੰ ਹਾਨੀ ਪਹੁੰਚਾ ਸਕਦੀਆਂ ਹਨ? ਕੀ ਉਹ ਸੱਚ-ਮੁੱਚ ਹੋਂਦ ਵਿਚ ਹਨ? (ਅੰਗ੍ਰੇਜ਼ੀ) ਅਤੇ ਸੰਤੁਸ਼ਟ ਜ਼ਿੰਦਗੀ—ਇਸ ਨੂੰ ਕਿਵੇਂ ਹਾਸਲ ਕਰੀਏ। (ਅੰਗ੍ਰੇਜ਼ੀ) ਸਤੰਬਰ: ਪਵਿੱਤਰ ਬਾਈਬਲ ਕੀ ਸਿਖਾਉਂਦੀ ਹੈ? ਪਹਿਲੀ ਹੀ ਮੁਲਾਕਾਤ ਤੇ ਬਾਈਬਲ ਸਟੱਡੀ ਸ਼ੁਰੂ ਕਰਨ ਦਾ ਖ਼ਾਸ ਜਤਨ ਕਰੋ। ਬਾਈਬਲ ਸਟੱਡੀ ਸ਼ੁਰੂ ਕਰਨ ਦੇ ਮਕਸਦ ਨਾਲ ਉਨ੍ਹਾਂ ਸਾਰਿਆਂ ਨੂੰ ਦੁਬਾਰਾ ਮਿਲੋ ਜਿਨ੍ਹਾਂ ਨੇ ਇਹ ਕਿਤਾਬ ਲਈ ਸੀ। ਕਿਤਾਬ ਦੇ ਨਾਲ ਟ੍ਰੈਕਟ ਕੀ ਤੁਸੀਂ ਬਾਈਬਲ ਬਾਰੇ ਹੋਰ ਜਾਣਨਾ ਚਾਹੁੰਦੇ ਹੋ? ਵੀ ਦਿਓ।
◼ ਕੀ ਤੁਸੀਂ ਬਾਈਬਲ ਬਾਰੇ ਹੋਰ ਜਾਣਨਾ ਚਾਹੁੰਦੇ ਹੋ? ਟ੍ਰੈਕਟ ਨੂੰ ਪੇਸ਼ ਕਰਨ ਦੇ ਸੁਝਾਵਾਂ ਲਈ ਨਵੰਬਰ 2001 ਦੀ ਸਾਡੀ ਰਾਜ ਸੇਵਕਾਈ ਦਾ ਸਫ਼ਾ 3 ਦੇਖੋ।
◼ ਜੁਲਾਈ ਵਿਚ ਪੰਜ ਸ਼ਨੀਵਾਰ-ਐਤਵਾਰ ਹੋਣ ਕਾਰਨ ਇਹ ਸਹਿਯੋਗੀ ਪਾਇਨੀਅਰੀ ਕਰਨ ਲਈ ਵਧੀਆ ਮਹੀਨਾ ਹੈ।
◼ ਸਤੰਬਰ ਦੀ ਇਕ ਸੇਵਾ ਸਭਾ ਵਿਚ ਨੌਜਵਾਨ ਪੁੱਛਦੇ ਹਨ—ਮੈਂ ਸੱਚੇ ਦੋਸਤ ਕਿਵੇਂ ਬਣਾ ਸਕਦਾ ਹਾਂ? (ਅੰਗ੍ਰੇਜ਼ੀ) ਨਾਮਕ ਵਿਡਿਓ ਉੱਤੇ ਚਰਚਾ ਕੀਤੀ ਜਾਵੇਗੀ। ਜੇ ਤੁਸੀਂ ਇਹ ਵਿਡਿਓ ਚਾਹੁੰਦੇ ਹੋ, ਤਾਂ ਤੁਸੀਂ ਜਲਦੀ ਤੋਂ ਜਲਦੀ ਕਲੀਸਿਯਾ ਵਿਚ ਇਸ ਦਾ ਆਰਡਰ ਦੇ ਦਿਓ।
◼ ਬ੍ਰੇਲ ਲਿਪੀ ਵਿਚ ਉਪਲਬਧ ਨਵੇਂ ਪ੍ਰਕਾਸ਼ਨ:
ਪਵਿੱਤਰ ਬਾਈਬਲ ਕੀ ਸਿਖਾਉਂਦੀ ਹੈ?
ਜਲਦ ਹੀ ਦੁੱਖਾਂ ਨੂੰ ਜੜ੍ਹੋਂ ਉਖਾੜਿਆ ਜਾਵੇਗਾ!—ਅੰਗ੍ਰੇਜ਼ੀ ਬ੍ਰੇਲ ਗ੍ਰੇਡ ਦੋ