ਘੋਸ਼ਣਾਵਾਂ
◼ ਮਈ ਲਈ ਸਾਹਿੱਤ ਪੇਸ਼ਕਸ਼: ਪਹਿਰਾਬੁਰਜ ਅਤੇ ਜਾਗਰੂਕ ਬਣੋ! ਰਸਾਲੇ। ਜੋ ਨਵੇਂ ਲੋਕ ਯਿਸੂ ਦੀ ਮੌਤ ਦੀ ਵਰ੍ਹੇਗੰਢ ਦੇ ਪ੍ਰੋਗ੍ਰਾਮ ਵਿਚ ਅਤੇ ਖ਼ਾਸ ਪਬਲਿਕ ਭਾਸ਼ਣ ਸੁਣਨ ਲਈ ਆਏ ਸਨ, ਪਰ ਬਾਕਾਇਦਾ ਸਭਾਵਾਂ ਵਿਚ ਨਹੀਂ ਆਉਂਦੇ, ਉਨ੍ਹਾਂ ਨੂੰ ਮਿਲਣ ਦੇ ਖ਼ਾਸ ਜਤਨ ਕਰੋ। ਮੁਲਾਕਾਤ ਦੌਰਾਨ ਉਨ੍ਹਾਂ ਨੂੰ ਕੀ ਤੁਸੀਂ ਬਾਈਬਲ ਬਾਰੇ ਹੋਰ ਜਾਣਨਾ ਚਾਹੁੰਦੇ ਹੋ? ਟ੍ਰੈਕਟ ਪੇਸ਼ ਕਰ ਕੇ ਬਾਈਬਲ ਸਟੱਡੀ ਸ਼ੁਰੂ ਕਰਨ ਦੀ ਪੂਰੀ ਕੋਸ਼ਿਸ਼ ਕਰੋ। ਜੂਨ: ਪਰਮੇਸ਼ੁਰ ਦੀ ਤਲਾਸ਼ ਵਿਚ ਮਨੁੱਖਜਾਤੀ (ਅੰਗ੍ਰੇਜ਼ੀ) ਜਾਂ ਬਾਈਬਲ—ਪਰਮੇਸ਼ੁਰ ਦਾ ਬਚਨ ਜਾਂ ਇਨਸਾਨ ਦਾ? (ਅੰਗ੍ਰੇਜ਼ੀ) ਕਿਤਾਬ। ਜਿਨ੍ਹਾਂ ਕਲੀਸਿਯਾਵਾਂ ਵਿਚ ਇਹ ਕਿਤਾਬਾਂ ਨਹੀਂ ਹਨ, ਉਹ ਇੱਕੋ-ਇਕ ਸੱਚੇ ਪਰਮੇਸ਼ੁਰ ਦੀ ਭਗਤੀ ਕਰੋ (ਹਿੰਦੀ) ਕਿਤਾਬ ਪੇਸ਼ ਕਰ ਸਕਦੀਆਂ ਹਨ।
◼ ਮੁੜ ਉਪਲਬਧ ਪ੍ਰਕਾਸ਼ਨ:
ਯਹੋਵਾਹ ਦੇ ਗੁਣ ਗਾਓ—ਛੋਟੀ ਕਿਤਾਬ —ਅੰਗ੍ਰੇਜ਼ੀ