ਘੋਸ਼ਣਾਵਾਂ
◼ ਨਵੰਬਰ ਲਈ ਸਾਹਿੱਤ ਪੇਸ਼ਕਸ਼: ਪਵਿੱਤਰ ਬਾਈਬਲ ਕੀ ਸਿਖਾਉਂਦੀ ਹੈ? ਬਾਈਬਲ ਸਟੱਡੀ ਸ਼ੁਰੂ ਕਰਨ ਦਾ ਪੂਰਾ ਜਤਨ ਕਰੋ। ਦਸੰਬਰ: ਉਹ ਸਰਬ ਮਹਾਨ ਮਨੁੱਖ ਜੋ ਕਦੇ ਜੀਉਂਦਾ ਰਿਹਾ। ਜੇ ਵਿਅਕਤੀ ਦੇ ਬੱਚੇ ਹਨ, ਤਾਂ ਬਾਈਬਲ ਕਹਾਣੀਆਂ ਦੀ ਕਿਤਾਬ ਪੇਸ਼ ਕਰੋ। ਜਨਵਰੀ: ਪਵਿੱਤਰ ਬਾਈਬਲ ਕੀ ਸਿਖਾਉਂਦੀ ਹੈ? ਜੇਕਰ ਵਿਅਕਤੀ ਕੋਲ ਪਹਿਲਾਂ ਹੀ ਇਹ ਕਿਤਾਬ ਹੈ, ਤਾਂ ਉਸ ਨੂੰ ਕੋਈ ਵੀ 192 ਸਫ਼ਿਆਂ ਵਾਲੀ ਕਿਤਾਬ ਦਿੱਤੀ ਜਾ ਸਕਦੀ ਹੈ ਜਿਸ ਦਾ ਪੇਪਰ ਪੀਲਾ ਪੈ ਚੁੱਕਾ ਹੈ ਜਾਂ ਜੋ 1992 ਤੋਂ ਪਹਿਲਾਂ ਛਪੀ ਸੀ। ਫਰਵਰੀ: ਇਨ੍ਹਾਂ ਵੱਚੋਂ ਕੋਈ ਵੀ ਪੇਸ਼ ਕਰੋ, ਕੀ ਕੋਈ ਸ੍ਰਿਸ਼ਟੀਕਰਤਾ ਹੈ ਜੋ ਤੁਹਾਡੀ ਪਰਵਾਹ ਕਰਦਾ ਹੈ? (ਅੰਗ੍ਰੇਜ਼ੀ), ਪਰਿਵਾਰਕ ਖ਼ੁਸ਼ੀ ਦਾ ਰਾਜ਼ ਜਾਂ ਬਾਈਬਲ—ਪਰਮੇਸ਼ੁਰ ਦਾ ਬਚਨ ਜਾਂ ਮਨੁੱਖ ਦਾ? (ਅੰਗ੍ਰੇਜ਼ੀ)