ਘੋਸ਼ਣਾਵਾਂ
◼ ਅਗਸਤ ਲਈ ਸਾਹਿੱਤ ਪੇਸ਼ਕਸ਼: ਇਹ 32 ਸਫ਼ਿਆਂ ਵਾਲੇ ਬਰੋਸ਼ਰ ਪੇਸ਼ ਕਰੋ: ਤਮਾਮ ਲੋਕਾਂ ਲਈ ਇਕ ਪੁਸਤਕ, ਕੀ ਪਰਮੇਸ਼ੁਰ ਸੱਚ ਮੁੱਚ ਸਾਡੀ ਪਰਵਾਹ ਕਰਦਾ ਹੈ?, ਜਾਗਦੇ ਰਹੋ!, “ਵੇਖ! ਮੈਂ ਸੱਭੋ ਕੁਝ ਨਵਾਂ ਬਣਾਉਂਦਾ ਹਾਂ,” ਸਾਡੀਆਂ ਸਮੱਸਿਆਵਾਂ—ਉਨ੍ਹਾਂ ਨੂੰ ਸੁਲਝਾਉਣ ਵਿਚ ਕੌਣ ਸਾਡੀ ਮਦਦ ਕਰੇਗਾ?, ਉਹ ਸਰਕਾਰ ਜਿਹੜੀ ਪਰਾਦੀਸ ਲਿਆਵੇਗੀ, ਜੀਵਨ ਦਾ ਮਕਸਦ ਕੀ ਹੈ—ਤੁਸੀਂ ਇਹ ਕਿਸ ਤਰ੍ਹਾਂ ਪ੍ਰਾਪਤ ਕਰ ਸਕਦੇ ਹੋ?, ਮੌਤ ਦਾ ਗਮ ਕਿੱਦਾਂ ਸਹੀਏ? ਸਤੰਬਰ: ਪਵਿੱਤਰ ਬਾਈਬਲ ਕੀ ਸਿਖਾਉਂਦੀ ਹੈ? ਜਿਨ੍ਹਾਂ ਲੋਕਾਂ ਨੂੰ ਪਹਿਲੀ ਵਾਰ ਮਿਲਣ ਤੇ ਕਿਤਾਬ ਦਿੱਤੀ ਹੈ, ਉਨ੍ਹਾਂ ਨਾਲ ਬਾਈਬਲ ਸਟੱਡੀ ਸ਼ੁਰੂ ਕਰਨ ਦੀ ਕੋਸ਼ਿਸ਼ ਕਰੋ। ਸੰਖੇਪ ਵਿਚ ਦਿਖਾਓ ਕਿ ਬਾਈਬਲ ਸਟੱਡੀ ਕਿਵੇਂ ਕੀਤੀ ਜਾਂਦੀ ਹੈ ਤੇ ਲੋਕਾਂ ਨੂੰ ਉਸ ਤੋਂ ਕਿਵੇਂ ਫ਼ਾਇਦਾ ਹੋ ਸਕਦਾ ਹੈ। ਅਕਤੂਬਰ: ਪਹਿਰਾਬੁਰਜ ਅਤੇ ਜਾਗਰੂਕ ਬਣੋ! ਰਸਾਲੇ। ਦਿਲਚਸਪੀ ਲੈਣ ਵਾਲਿਆਂ ਨੂੰ ਕੀ ਤੁਸੀਂ ਸੱਚਾਈ ਜਾਣਨੀ ਚਾਹੁੰਦੇ ਹੋ? ਟ੍ਰੈਕਟ ਦੇ ਕੇ ਇਸ ਉੱਤੇ ਚਰਚਾ ਕਰੋ। ਜੇ ਉਨ੍ਹਾਂ ਕੋਲ ਇਹ ਟ੍ਰੈਕਟ ਪਹਿਲਾਂ ਹੀ ਹੈ, ਤਾਂ ਸਟੱਡੀ ਸ਼ੁਰੂ ਕਰਨ ਦਾ ਜਤਨ ਕਰੋ। ਨਵੰਬਰ: ਪਵਿੱਤਰ ਬਾਈਬਲ ਕੀ ਸਿਖਾਉਂਦੀ ਹੈ? ਜੇ ਵਿਅਕਤੀ ਕੋਲ ਪਹਿਲਾਂ ਹੀ ਇਹ ਕਿਤਾਬ ਹੈ, ਤਾਂ ਉਸ ਨੂੰ ਕੋਈ ਵੀ 192 ਸਫ਼ਿਆਂ ਵਾਲੀ ਕਿਤਾਬ ਦਿੱਤੀ ਜਾ ਸਕਦੀ ਹੈ ਜਿਸ ਦਾ ਪੇਪਰ ਪੀਲਾ ਪੈ ਚੁੱਕਾ ਹੈ ਜਾਂ ਜੋ 1995 ਤੋਂ ਪਹਿਲਾਂ ਛਪੀ ਸੀ।
◼ 2009 ਵਿਚ ਦੁਨੀਆਂ ਭਰ ਵਿਚ ਹੋਣ ਵਾਲੇ ਜ਼ਿਲ੍ਹਾ ਅਤੇ ਅੰਤਰ-ਰਾਸ਼ਟਰੀ ਸੰਮੇਲਨਾਂ ਦੀ ਮਸ਼ਹੂਰੀ ਲਈ ਖ਼ਾਸ ਜਤਨ ਕੀਤਾ ਜਾਵੇਗਾ। ਪਬਲੀਸ਼ਰਾਂ ਕੋਲ ਆਪਣੇ ਖੇਤਰ ਵਿਚ ਖ਼ਾਸ ਸੱਦਾ-ਪੱਤਰ ਵੰਡਣ ਦਾ ਮੌਕਾ ਹੋਵੇਗਾ। ਇਹ ਮੁਹਿੰਮ ਕਲੀਸਿਯਾ ਦੇ ਸੰਮੇਲਨ ਤੋਂ ਤਿੰਨ ਹਫ਼ਤੇ ਪਹਿਲਾਂ ਸ਼ੁਰੂ ਕੀਤੀ ਜਾਣੀ ਚਾਹੀਦੀ ਹੈ।
◼ ਸਾਰੇ ਪਬਲੀਸ਼ਰਾਂ ਲਈ ਬੈਜ ਕਾਰਡ ਕਲੀਸਿਯਾਵਾਂ ਨੂੰ ਭੇਜ ਦਿੱਤੇ ਜਾਣਗੇ। ਅੰਤਰ-ਰਾਸ਼ਟਰੀ ਸੰਮੇਲਨਾਂ ਵਿਚ ਜਾਣ ਵਾਲੇ ਭੈਣ-ਭਰਾ ਵੀ ਇਹੀ ਬੈਜ ਕਾਰਡ ਵਰਤਣਗੇ।