ਘੋਸ਼ਣਾਵਾਂ
◼ ਸਤੰਬਰ ਲਈ ਸਾਹਿੱਤ ਪੇਸ਼ਕਸ਼: ਪਵਿੱਤਰ ਬਾਈਬਲ ਕੀ ਸਿਖਾਉਂਦੀ ਹੈ? ਜਿਨ੍ਹਾਂ ਲੋਕਾਂ ਨੂੰ ਪਹਿਲੀ ਵਾਰ ਮਿਲਣ ਤੇ ਕਿਤਾਬ ਦਿੱਤੀ ਹੈ, ਉਨ੍ਹਾਂ ਨਾਲ ਬਾਈਬਲ ਸਟੱਡੀ ਸ਼ੁਰੂ ਕਰਨ ਦੀ ਕੋਸ਼ਿਸ਼ ਕਰੋ। ਸੰਖੇਪ ਵਿਚ ਦਿਖਾਓ ਕਿ ਬਾਈਬਲ ਸਟੱਡੀ ਕਿਵੇਂ ਕੀਤੀ ਜਾਂਦੀ ਹੈ ਤੇ ਲੋਕਾਂ ਨੂੰ ਉਸ ਤੋਂ ਕਿਵੇਂ ਫ਼ਾਇਦਾ ਹੋ ਸਕਦਾ ਹੈ। ਅਕਤੂਬਰ: ਪਹਿਰਾਬੁਰਜ ਅਤੇ ਜਾਗਰੂਕ ਬਣੋ! ਰਸਾਲੇ। ਦਿਲਚਸਪੀ ਲੈਣ ਵਾਲਿਆਂ ਨੂੰ ਕੀ ਤੁਸੀਂ ਸੱਚਾਈ ਜਾਣਨੀ ਚਾਹੁੰਦੇ ਹੋ? ਟ੍ਰੈਕਟ ਦੇ ਕੇ ਇਸ ਉੱਤੇ ਚਰਚਾ ਕਰੋ। ਜੇ ਉਨ੍ਹਾਂ ਕੋਲ ਇਹ ਟ੍ਰੈਕਟ ਪਹਿਲਾਂ ਹੀ ਹੈ, ਤਾਂ ਸਟੱਡੀ ਸ਼ੁਰੂ ਕਰਨ ਦਾ ਜਤਨ ਕਰੋ। ਨਵੰਬਰ: ਪਵਿੱਤਰ ਬਾਈਬਲ ਕੀ ਸਿਖਾਉਂਦੀ ਹੈ? ਜੇ ਵਿਅਕਤੀ ਕੋਲ ਪਹਿਲਾਂ ਹੀ ਇਹ ਕਿਤਾਬ ਹੈ, ਤਾਂ ਉਸ ਨੂੰ ਕੋਈ ਵੀ 192 ਸਫ਼ਿਆਂ ਵਾਲੀ ਕਿਤਾਬ ਦਿੱਤੀ ਜਾ ਸਕਦੀ ਹੈ ਜਿਸ ਦਾ ਪੇਪਰ ਪੀਲਾ ਪੈ ਚੁੱਕਾ ਹੈ ਜਾਂ ਜੋ 1995 ਤੋਂ ਪਹਿਲਾਂ ਛਪੀ ਸੀ। ਦਸੰਬਰ: ਉਹ ਸਰਬ ਮਹਾਨ ਮਨੁੱਖ ਜੋ ਕਦੀ ਜੀਉਂਦਾ ਰਿਹਾ। ਜੇ ਵਿਅਕਤੀ ਦੇ ਬੱਚੇ ਹਨ, ਤਾਂ ਮਹਾਨ ਸਿੱਖਿਅਕ ਤੋਂ ਸਿੱਖੋ (ਅੰਗ੍ਰੇਜ਼ੀ) ਪੇਸ਼ ਕਰੋ।
◼ ਅਗਲੇ ਸਾਲ ਮੈਮੋਰੀਅਲ ਦੇ ਸਮੇਂ ਖ਼ਾਸ ਪਬਲਿਕ ਭਾਸ਼ਣ 12 ਅਪ੍ਰੈਲ 2010 ਦੇ ਹਫ਼ਤੇ ਦੌਰਾਨ ਦਿੱਤਾ ਜਾਵੇਗਾ। ਭਾਸ਼ਣ ਦਾ ਵਿਸ਼ਾ ਬਾਅਦ ਵਿਚ ਦੱਸਿਆ ਜਾਵੇਗਾ। ਜਿਨ੍ਹਾਂ ਕਲੀਸਿਯਾਵਾਂ ਵਿਚ ਉਸ ਹਫ਼ਤੇ ਸਰਕਟ ਨਿਗਾਹਬਾਨ ਆ ਰਿਹਾ ਹੈ ਜਾਂ ਸੰਮੇਲਨ ਹੈ, ਤਾਂ ਉਨ੍ਹਾਂ ਵਿਚ ਇਹ ਖ਼ਾਸ ਭਾਸ਼ਣ ਅਗਲੇ ਹਫ਼ਤੇ ਦਿੱਤਾ ਜਾਵੇਗਾ। ਕਿਸੇ ਵੀ ਕਲੀਸਿਯਾ ਵਿਚ ਇਹ ਖ਼ਾਸ ਭਾਸ਼ਣ 12 ਅਪ੍ਰੈਲ ਤੋਂ ਪਹਿਲਾਂ ਨਹੀਂ ਦਿੱਤਾ ਜਾਣਾ ਚਾਹੀਦਾ ਹੈ।
◼ “ਜਾਗਦੇ ਰਹੋ!” ਜ਼ਿਲ੍ਹਾ ਸੰਮੇਲਨ ਨੂੰ ਧਿਆਨ ਵਿਚ ਰੱਖਦੇ ਹੋਏ ਸਭਾਵਾਂ ਦੇ ਪ੍ਰੋਗ੍ਰਾਮ ਵਿਚ ਲੋੜੀਂਦੇ ਫੇਰ-ਬਦਲ ਕੀਤੇ ਜਾ ਸਕਦੇ ਹਨ। ਸੰਮੇਲਨ ਤੋਂ ਇਕ ਹਫ਼ਤਾ ਪਹਿਲਾਂ ਸੇਵਾ ਸਭਾ ਵਿਚ ਸੰਮੇਲਨ ਸੰਬੰਧੀ ਕੁਝ ਖ਼ਾਸ ਹਿਦਾਇਤਾਂ ਅਤੇ ਸੁਝਾਵਾਂ ਉੱਤੇ ਮੁੜ ਚਰਚਾ ਕਰੋ ਜੋ ਸਥਾਨਕ ਹਾਲਾਤਾਂ ਉੱਤੇ ਲਾਗੂ ਹੁੰਦੇ ਹਨ। ਸੰਮੇਲਨ ਤੋਂ ਇਕ-ਦੋ ਮਹੀਨਿਆਂ ਬਾਅਦ “ਕਲੀਸਿਯਾ ਦੀਆਂ ਲੋੜਾਂ” ਵਾਲੇ ਭਾਗ ਵਿਚ ਸੰਮੇਲਨ ਦੇ ਖ਼ਾਸ ਨੁਕਤਿਆਂ ਉੱਤੇ ਵਿਚਾਰ ਕਰੋ ਜਿਨ੍ਹਾਂ ਨੂੰ ਭੈਣ-ਭਰਾਵਾਂ ਨੇ ਪ੍ਰਚਾਰ ਦੇ ਕੰਮ ਵਿਚ ਵਰਤਿਆ ਹੈ।