ਘੋਸ਼ਣਾਵਾਂ
◼ ਦਸੰਬਰ ਲਈ ਸਾਹਿੱਤ ਪੇਸ਼ਕਸ਼: ਉਹ ਸਰਬ ਮਹਾਨ ਮਨੁੱਖ ਜੋ ਕਦੀ ਜੀਉਂਦਾ ਰਿਹਾ। ਜੇ ਵਿਅਕਤੀ ਦੇ ਬੱਚੇ ਹਨ, ਤਾਂ ਮਹਾਨ ਸਿੱਖਿਅਕ ਤੋਂ ਸਿੱਖੋ (ਅੰਗ੍ਰੇਜ਼ੀ) ਕਿਤਾਬ ਪੇਸ਼ ਕਰੋ। ਜਨਵਰੀ: ਪਵਿੱਤਰ ਬਾਈਬਲ ਕੀ ਸਿਖਾਉਂਦੀ ਹੈ? ਫਰਵਰੀ: ਜੇ ਉਪਲਬਧ ਹੋਣ, ਤਾਂ ਪਬਲੀਸ਼ਰ ਇਨ੍ਹਾਂ ਵਿੱਚੋਂ ਕੋਈ ਵੀ ਕਿਤਾਬ ਦੇ ਸਕਦੇ ਹਨ: ਕੀ ਕੋਈ ਸ੍ਰਿਸ਼ਟੀਕਰਤਾ ਹੈ ਜੋ ਤੁਹਾਡੀ ਪਰਵਾਹ ਕਰਦਾ ਹੈ? (ਅੰਗ੍ਰੇਜ਼ੀ), ਪਰਿਵਾਰਕ ਖ਼ੁਸ਼ੀ ਦਾ ਰਾਜ਼, ਜਾਂ ਬਾਈਬਲ—ਪਰਮੇਸ਼ੁਰ ਦਾ ਬਚਨ ਜਾਂ ਇਨਸਾਨ ਦਾ? (ਅੰਗ੍ਰੇਜ਼ੀ) ਮਾਰਚ: ਪਵਿੱਤਰ ਬਾਈਬਲ ਕੀ ਸਿਖਾਉਂਦੀ ਹੈ? ਜਿੱਥੇ ਕੋਈ ਇਹ ਪੁਸਤਕ ਲੈਂਦਾ ਹੈ ਜਾਂ ਪਹਿਲਾਂ ਹੀ ਉਨ੍ਹਾਂ ਕੋਲ ਇਹ ਪੁਸਤਕ ਹੋਵੇ ਉੱਥੇ ਬਾਈਬਲ ਸਟੱਡੀ ਸ਼ੁਰੂ ਕਰਨ ਦੀ ਕੋਸ਼ਿਸ਼ ਕਰੋ।
◼ ਸਾਲ 2011 ਵਿਚ ਯਿਸੂ ਦੀ ਮੌਤ ਦਾ ਯਾਦਗਾਰੀ ਸਮਾਰੋਹ ਐਤਵਾਰ 17 ਅਪ੍ਰੈਲ ਨੂੰ ਸੂਰਜ ਡੁੱਬਣ ਤੋਂ ਬਾਅਦ ਮਨਾਇਆ ਜਾਵੇਗਾ। ਇਹ ਸੂਚਨਾ ਪਹਿਲਾਂ ਦਿੱਤੀ ਜਾ ਰਹੀ ਹੈ ਤਾਂਕਿ ਜਿੱਥੇ ਕਈ ਕਲੀਸਿਯਾਵਾਂ ਇੱਕੋ ਹੀ ਕਿੰਗਡਮ ਹਾਲ ਵਰਤਦੀਆਂ ਹਨ, ਉੱਥੇ ਭਰਾ ਕਿਸੇ ਦੂਸਰੀ ਜਗ੍ਹਾ ਦਾ ਪ੍ਰਬੰਧ ਕਰ ਸਕਣ।
◼ ਸਾਲ 2010 ਲਈ ਸਮਾਰੋਹ ਦੇ ਸੱਦਾ-ਪੱਤਰ ਹਰ ਕਲੀਸਿਯਾ ਦੀ ਮੁੱਖ ਬੋਲੀ ਅਨੁਸਾਰ ਭੇਜੇ ਜਾਣਗੇ। ਜੇਕਰ ਤੁਹਾਡੇ ਇਲਾਕੇ ਵਿਚ ਵੱਖਰੀ ਬੋਲੀ ਬੋਲਣ ਵਾਲੇ ਲੋਕ ਰਹਿੰਦੇ ਹਨ ਅਤੇ ਤੁਸੀਂ ਉਨ੍ਹਾਂ ਦੀ ਬੋਲੀ ਵਿਚ ਸੱਦਾ-ਪੱਤਰ ਚਾਹੁੰਦੇ ਹੋ, ਤਾਂ ਫਾਰਮ (Literature Request Form [S-14]) ਭਰ ਕੇ ਆਰਡਰ ਕੀਤੇ ਜਾ ਸਕਦੇ ਹਨ।