ਘੋਸ਼ਣਾਵਾਂ
◼ ਅਗਸਤ ਲਈ ਸਾਹਿੱਤ ਪੇਸ਼ਕਸ਼: 32 ਸਫ਼ਿਆਂ ਵਾਲੇ ਬਰੋਸ਼ਰਾਂ ਵਿੱਚੋਂ ਕੋਈ ਵੀ ਬਰੋਸ਼ਰ ਦਿੱਤਾ ਜਾ ਸਕਦਾ ਹੈ ਜੋ ਕਲੀਸਿਯਾ ਦੇ ਸਟਾਕ ਵਿਚ ਹੈ: ਕੀ ਰੱਬ ਨੂੰ ਸਾਡਾ ਕੋਈ ਫ਼ਿਕਰ ਹੈ?, ਜਾਗਦੇ ਰਹੋ!, “ਵੇਖ! ਮੈਂ ਸੱਭੋ ਕੁਝ ਨਵਾਂ ਬਣਾਉਂਦਾ ਹਾਂ,” ਕੀ ਤੁਹਾਨੂੰ ਤ੍ਰਿਏਕ ਵਿਚ ਵਿਸ਼ਵਾਸ ਕਰਨਾ ਚਾਹੀਦਾ ਹੈ? (ਅੰਗ੍ਰੇਜ਼ੀ), ਉਹ ਸਰਕਾਰ ਜਿਹੜੀ ਪਰਾਦੀਸ ਲਿਆਵੇਗੀ, ਮਰਨ ਤੇ ਇਨਸਾਨ ਨੂੰ ਕੀ ਹੁੰਦਾ ਹੈ? (ਅੰਗ੍ਰੇਜ਼ੀ), ਜੀਵਨ ਦਾ ਮਕਸਦ ਕੀ ਹੈ—ਤੁਸੀਂ ਇਹ ਕਿਸ ਤਰ੍ਹਾਂ ਪ੍ਰਾਪਤ ਕਰ ਸਕਦੇ ਹੋ?, ਮੌਤ ਦਾ ਗਮ ਕਿੱਦਾਂ ਸਹੀਏ?, ਤਮਾਮ ਲੋਕਾਂ ਲਈ ਇਕ ਪੁਸਤਕ, ਸਾਡੀ ਜ਼ਿੰਦਗੀ ਸੁਖੀ ਕਿਵੇਂ ਬਣ ਸਕਦੀ ਹੈ? (ਅੰਗ੍ਰੇਜ਼ੀ) ਅਤੇ ਸਾਡੀਆਂ ਸਮੱਸਿਆਵਾਂ—ਉਨ੍ਹਾਂ ਨੂੰ ਸੁਲਝਾਉਣ ਵਿਚ ਕੌਣ ਸਾਡੀ ਮਦਦ ਕਰੇਗਾ? ਸਤੰਬਰ: ਪਵਿੱਤਰ ਬਾਈਬਲ ਕੀ ਸਿਖਾਉਂਦੀ ਹੈ? ਬਾਈਬਲ ਸਟੱਡੀਆਂ ਸ਼ੁਰੂ ਕਰਨ ਦੀ ਕੋਸ਼ਿਸ਼ ਕਰੋ। ਅਕਤੂਬਰ: ਪਹਿਰਾਬੁਰਜ ਅਤੇ ਜਾਗਰੂਕ ਬਣੋ! ਰਸਾਲੇ। ਦਿਲਚਸਪੀ ਲੈਣ ਵਾਲਿਆਂ ਨੂੰ ਕੀ ਤੁਸੀਂ ਸੱਚਾਈ ਜਾਣਨੀ ਚਾਹੁੰਦੇ ਹੋ? ਟ੍ਰੈਕਟ ਪੇਸ਼ ਕਰ ਕੇ ਸਟੱਡੀ ਸ਼ੁਰੂ ਕਰਨ ਦਾ ਜਤਨ ਕਰੋ। ਨਵੰਬਰ: ਪਵਿੱਤਰ ਬਾਈਬਲ—ਸਾਡੇ ਲਈ ਇਸ ਧਰਮ-ਗ੍ਰੰਥ ਦਾ ਕੀ ਸੰਦੇਸ਼ ਹੈ? ਇਸ ਨਵੇਂ ਬਰੋਸ਼ਰ ਨਾਲ ਤੁਸੀਂ ਇਹ ਬਰੋਸ਼ਰ ਵੀ ਪੇਸ਼ ਕਰ ਸਕਦੇ ਹੋ: ਤਮਾਮ ਲੋਕਾਂ ਲਈ ਇਕ ਪੁਸਤਕ, ਸਾਡੀ ਜ਼ਿੰਦਗੀ ਸੁਖੀ ਕਿਵੇਂ ਬਣ ਸਕਦੀ ਹੈ? (ਅੰਗ੍ਰੇਜ਼ੀ), ਸਾਡੀਆਂ ਸਮੱਸਿਆਵਾਂ—ਉਨ੍ਹਾਂ ਨੂੰ ਸੁਲਝਾਉਣ ਵਿਚ ਕੌਣ ਸਾਡੀ ਮਦਦ ਕਰੇਗਾ?, ਮਰੇ ਹੋਇਆਂ ਦੀਆਂ ਆਤਮਾਵਾਂ—ਕੀ ਉਹ ਤੁਹਾਡੀ ਮਦਦ ਕਰ ਸਕਦੀਆਂ ਹਨ ਜਾਂ ਤੁਹਾਨੂੰ ਹਾਨੀ ਪਹੁੰਚਾ ਸਕਦੀਆਂ ਹਨ? ਕੀ ਉਹ ਸੱਚ-ਮੁੱਚ ਹੋਂਦ ਵਿਚ ਹਨ? (ਅੰਗ੍ਰੇਜ਼ੀ)
◼ ਕਿਰਪਾ ਕਰ ਕੇ ਸਾਲ 2011 ਲਈ ਯੀਅਰ ਬੁੱਕ (ਸਿਰਫ਼ ਅੰਗ੍ਰੇਜ਼ੀ ਵਿਚ), ਕਲੰਡਰ ਤੇ ਰੋਜ਼ ਬਾਈਬਲ ਦੀ ਜਾਂਚ ਕਰੋ ਪੁਸਤਿਕਾ ਆਰਡਰ ਕਰਨ ਲਈ 15 ਅਕਤੂਬਰ, 2010 ਤੋਂ ਪਹਿਲਾਂ ਸਾਹਿੱਤ ਦਰਖ਼ਾਸਤ ਫਾਰਮ (S-14) ਭਰ ਕੇ ਘੱਲੋ।
◼ ਸਤੰਬਰ ਤੋਂ ਸਰਕਟ ਨਿਗਾਹਬਾਨਾਂ ਦੇ ਪਬਲਿਕ ਭਾਸ਼ਣ ਦਾ ਵਿਸ਼ਾ ਹੋਵੇਗਾ “ਵਿਅਰਥ ਚੀਜ਼ਾਂ ਦੇਖਣ ਤੋਂ ਮੁੜੋ!”