ਫੁਟਨੋਟ
a ਸੁਲੇਮਾਨ ਅਤੇ ਯਿਸੂ ਬਹੁਤ ਜ਼ਿਆਦਾ ਬੁੱਧੀਮਾਨ ਸਨ। ਉਨ੍ਹਾਂ ਦੋਹਾਂ ਨੂੰ ਬੁੱਧ ਦੇਣ ਵਾਲਾ ਯਹੋਵਾਹ ਪਰਮੇਸ਼ੁਰ ਹੀ ਸੀ। ਉਨ੍ਹਾਂ ਦੋਹਾਂ ਨੇ ਪਰਮੇਸ਼ੁਰ ਦੀ ਪ੍ਰੇਰਣਾ ਨਾਲ ਸਲਾਹ ਦਿੱਤੀ ਕਿ ਅਸੀਂ ਪੈਸੇ, ਕੰਮ-ਧੰਦੇ ਅਤੇ ਆਪਣੇ ਬਾਰੇ ਸਹੀ ਨਜ਼ਰੀਆ ਕਿਵੇਂ ਰੱਖ ਸਕਦੇ ਹਾਂ। ਇਸ ਲੇਖ ਵਿਚ ਅਸੀਂ ਦੇਖਾਂਗੇ ਕਿ ਉਨ੍ਹਾਂ ਦੀਆਂ ਸਲਾਹਾਂ ਤੋਂ ਅਸੀਂ ਕੀ ਸਿੱਖ ਸਕਦੇ ਹਾਂ। ਨਾਲੇ ਅਸੀਂ ਇਹ ਵੀ ਦੇਖਾਂਗੇ ਕਿ ਇਨ੍ਹਾਂ ਮਾਮਲਿਆਂ ਵਿਚ ਬਾਈਬਲ ਦੀਆਂ ਸਲਾਹਾਂ ਨੂੰ ਲਾਗੂ ਕਰਨ ਵਾਲੇ ਭੈਣਾਂ-ਭਰਾਵਾਂ ਨੂੰ ਕੀ ਫ਼ਾਇਦਾ ਹੋਇਆ ਹੈ।