ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • “ਧੀਰਜ ਨੂੰ ਆਪਣਾ ਕੰਮ ਪੂਰਾ ਕਰ ਲੈਣ ਦਿਓ”
    ਪਹਿਰਾਬੁਰਜ (ਸਟੱਡੀ)—2016 | ਅਪ੍ਰੈਲ
    • 12. ਅਦਨ ਦੇ ਬਾਗ਼ ਦੇ ਬਾਹਰ ਖੜ੍ਹੇ ਕਰੂਬੀਆਂ ਤੋਂ ਅਸੀਂ ਕੀ ਸਿੱਖਦੇ ਹਾਂ?

      12 ਕਰੂਬੀ। ਕਰੂਬੀ ਉੱਚੇ ਰੁਤਬੇ ਵਾਲੇ ਦੂਤ ਹਨ। ਆਦਮ ਅਤੇ ਹੱਵਾਹ ਦੇ ਪਾਪ ਕਰਨ ਤੋਂ ਬਾਅਦ ਯਹੋਵਾਹ ਨੇ ਕੁਝ ਕਰੂਬੀਆਂ ਨੂੰ ਧਰਤੀ ʼਤੇ ਨਵੀਂ ਜ਼ਿੰਮੇਵਾਰੀ ਦਿੱਤੀ। ਇਹ ਸਵਰਗ ਵਿਚ ਮਿਲੀ ਜ਼ਿੰਮੇਵਾਰੀ ਤੋਂ ਬਿਲਕੁਲ ਵੱਖਰੀ ਸੀ। ਉਨ੍ਹਾਂ ਦੀ ਮਿਸਾਲ ਤੋਂ ਅਸੀਂ ਸਬਕ ਸਿੱਖ ਸਕਦੇ ਹਾਂ ਕਿ ਧੀਰਜ ਰੱਖਦਿਆਂ ਅਸੀਂ ਮੁਸ਼ਕਲ ਜ਼ਿੰਮੇਵਾਰੀ ਨੂੰ ਕਿਵੇਂ ਨਿਭਾ ਸਕਦੇ ਹਾਂ। ਬਾਈਬਲ ਦੱਸਦੀ ਹੈ ਕਿ ਯਹੋਵਾਹ ਨੇ “ਅਦਨ ਦੇ ਬਾਗ ਦੇ ਚੜ੍ਹਦੇ ਪਾਸੇ ਦੂਤਾਂ ਨੂੰ ਅਤੇ ਚੌਪਾਸੇ ਘੁੰਮਣ ਵਾਲੇ ਖੰਡੇ ਦੀ ਲਸ਼ਕ ਨੂੰ ਰੱਖਿਆ ਤਾਂਜੋ ਓਹ ਜੀਵਣ ਦੇ ਬਿਰਛ ਦੇ ਰਾਹ ਦੀ ਰਾਖੀ ਕਰਨ।” [2] (ਉਤ. 3:24) ਬਾਈਬਲ ਇਹ ਨਹੀਂ ਦੱਸਦੀ ਕਿ ਕਰੂਬੀਆਂ ਨੇ ਇਹ ਜ਼ਿੰਮੇਵਾਰੀ ਮਿਲਣ ʼਤੇ ਬੁੜ-ਬੁੜ ਕੀਤੀ ਜਾਂ ਉਨ੍ਹਾਂ ਨੂੰ ਲੱਗਾ ਕਿ ਇਹ ਨਵੀਂ ਜ਼ਿੰਮੇਵਾਰੀ ਉਨ੍ਹਾਂ ਦੀ ਸ਼ਾਨ ਦੇ ਖ਼ਿਲਾਫ਼ ਹੈ। ਉਹ ਨਾ ਤਾਂ ਇਹ ਜ਼ਿੰਮੇਵਾਰੀ ਨਿਭਾਉਂਦੇ-ਨਿਭਾਉਂਦੇ ਅੱਕੇ ਤੇ ਨਾ ਹੀ ਉਨ੍ਹਾਂ ਨੇ ਕਦੀ ਹਾਰ ਮੰਨੀ। ਇਸ ਦੀ ਬਜਾਇ, ਉਨ੍ਹਾਂ ਨੇ ਇਸ ਜ਼ਿੰਮੇਵਾਰੀ ਨੂੰ ਪੂਰਾ ਕੀਤਾ। ਉਨ੍ਹਾਂ ਨੇ ਸ਼ਾਇਦ ਨੂਹ ਦੀ ਜਲ-ਪਰਲੋ ਤਕ ਇਹ ਕੰਮ ਕੀਤਾ ਯਾਨੀ 1600 ਸਾਲਾਂ ਤਕ।

  • “ਧੀਰਜ ਨੂੰ ਆਪਣਾ ਕੰਮ ਪੂਰਾ ਕਰ ਲੈਣ ਦਿਓ”
    ਪਹਿਰਾਬੁਰਜ (ਸਟੱਡੀ)—2016 | ਅਪ੍ਰੈਲ
    • ^ [2] (ਪੈਰਾ 12) ਬਾਈਬਲ ਇਹ ਨਹੀਂ ਦੱਸਦੀ ਕਿ ਕਿੰਨੇ ਕਰੂਬੀਆਂ ਨੂੰ ਇਹ ਜ਼ਿੰਮੇਵਾਰੀ ਦਿੱਤੀ ਗਈ ਸੀ।

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ