ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਪਾਠਕਾਂ ਵੱਲੋਂ ਸਵਾਲ
    ਪਹਿਰਾਬੁਰਜ (ਸਟੱਡੀ)—2018 | ਨਵੰਬਰ
    • ਬਾਈਬਲ ਜ਼ਮਾਨੇ ਵਿਚ ਦਾਤਾ

      ਆਪਣੀ ਮੌਤ ਤੋਂ ਇਕ ਰਾਤ ਪਹਿਲਾਂ ਯਿਸੂ ਨੇ ਆਪਣੇ ਰਸੂਲਾਂ ਨੂੰ ਇਕ-ਦੂਜੇ ਤੋਂ ਵੱਡੇ ਨਾ ਬਣਨ ਦੀ ਸਲਾਹ ਦਿੱਤੀ। ਉਸ ਨੇ ਉਨ੍ਹਾਂ ਨੂੰ ਕਿਹਾ: “ਦੁਨੀਆਂ ਦੇ ਰਾਜੇ ਲੋਕਾਂ ਉੱਤੇ ਹੁਕਮ ਚਲਾਉਂਦੇ ਹਨ ਅਤੇ ਲੋਕਾਂ ਉੱਤੇ ਅਧਿਕਾਰ ਰੱਖਣ ਵਾਲੇ ਆਦਮੀ ਦਾਤੇ ਕਹਾਉਂਦੇ ਹਨ। ਪਰ ਤੁਹਾਨੂੰ ਇਸ ਤਰ੍ਹਾਂ ਨਹੀਂ ਕਰਨਾ ਚਾਹੀਦਾ।”​—ਲੂਕਾ 22:25, 26.

  • ਪਾਠਕਾਂ ਵੱਲੋਂ ਸਵਾਲ
    ਪਹਿਰਾਬੁਰਜ (ਸਟੱਡੀ)—2018 | ਨਵੰਬਰ
    • ਸੋ ਫਿਰ ਯਿਸੂ ਦੇ ਕਹਿਣ ਦਾ ਕੀ ਮਤਲਬ ਸੀ ਜਦੋਂ ਉਸ ਨੇ ਆਪਣੇ ਚੇਲਿਆਂ ਨੂੰ ਕਿਹਾ: “ਪਰ ਤੁਹਾਨੂੰ ਇਸ ਤਰ੍ਹਾਂ ਨਹੀਂ ਕਰਨਾ ਚਾਹੀਦਾ”? ਕੀ ਯਿਸੂ ਇਹ ਕਹਿ ਰਿਹਾ ਸੀ ਕਿ ਉਨ੍ਹਾਂ ਨੂੰ ਆਪਣੇ ਆਲੇ-ਦੁਆਲੇ ਦੇ ਲੋਕਾਂ ਦੀ ਭਲਾਈ ਬਾਰੇ ਨਹੀਂ ਸੋਚਣਾ ਚਾਹੀਦਾ? ਬਿਲਕੁਲ ਨਹੀਂ। ਲੱਗਦਾ ਹੈ ਕਿ ਯਿਸੂ ਇੱਥੇ ਖੁੱਲ੍ਹ-ਦਿਲੀ ਦਿਖਾਉਣ ਦੇ ਪਿੱਛੇ ਇਰਾਦੇ ਦੀ ਗੱਲ ਕਰ ਰਿਹਾ ਸੀ।

      ਯਿਸੂ ਦੇ ਜ਼ਮਾਨੇ ਵਿਚ ਅਮੀਰ ਲੋਕ ਨੇਕਨਾਮੀ ਖੱਟਣ ਲਈ ਅਖਾੜਿਆਂ ਵਿਚ ਨਾਟਕ ਅਤੇ ਖੇਡਾਂ ਕਰਾਉਣ, ਪਾਰਕਾਂ ਤੇ ਮੰਦਰ ਬਣਾਉਣ ਅਤੇ ਹੋਰ ਇਸ ਤਰ੍ਹਾਂ ਦੇ ਕੰਮਾਂ ʼਤੇ ਪੈਸਾ ਲਾਉਂਦੇ ਸਨ। ਪਰ ਉਹ ਇਹ ਕੰਮ ਸਿਰਫ਼ ਲੋਕਾਂ ਤੋਂ ਵਾਹ-ਵਾਹ ਕਰਾਉਣ, ਮਸ਼ਹੂਰ ਹੋਣ ਜਾਂ ਲੋਕਾਂ ਤੋਂ ਵੋਟਾਂ ਲੈਣ ਲਈ ਕਰਦੇ ਸਨ। ਇਕ ਕਿਤਾਬ ਦੱਸਦੀ ਹੈ: “ਭਾਵੇਂ ਕੁਝ ਲੋਕ ਦਿਲੋਂ ਦਾਨ ਦਿੰਦੇ ਸਨ, ਪਰ ਆਮ ਤੌਰ ਤੇ ਲੋਕ ਆਪਣੇ ਰਾਜਨੀਤਿਕ ਫ਼ਾਇਦੇ ਲਈ ਇੱਦਾਂ ਕਰਦੇ ਸਨ।” ਯਿਸੂ ਨੇ ਆਪਣੇ ਚੇਲਿਆਂ ਨੂੰ ਇਸ ਤਰ੍ਹਾਂ ਦੇ ਸੁਆਰਥੀ ਰਵੱਈਏ ਤੋਂ ਬਚਣ ਦੀ ਸਲਾਹ ਦਿੱਤੀ ਸੀ।

      ਕੁਝ ਸਾਲਾਂ ਬਾਅਦ ਪੌਲੁਸ ਰਸੂਲ ਨੇ ਵੀ ਇਸ ਗੱਲ ʼਤੇ ਜ਼ੋਰ ਦਿੱਤਾ ਕਿ ਖੁੱਲ੍ਹ-ਦਿਲੀ ਦਿਖਾਉਣ ਲਈ ਸਹੀ ਇਰਾਦਾ ਹੋਣਾ ਜ਼ਰੂਰੀ ਹੈ। ਉਸ ਨੇ ਕੁਰਿੰਥੁਸ ਦੇ ਮਸੀਹੀਆਂ ਨੂੰ ਲਿਖਿਆ: “ਹਰੇਕ ਜਣਾ ਉਹੀ ਕਰੇ ਜੋ ਉਸ ਨੇ ਆਪਣੇ ਦਿਲ ਵਿਚ ਧਾਰਿਆ ਹੈ, ਨਾ ਕਿ ਬੇਦਿਲੀ ਨਾਲ ਜਾਂ ਮਜਬੂਰੀ ਨਾਲ ਕਿਉਂਕਿ ਪਰਮੇਸ਼ੁਰ ਖ਼ੁਸ਼ੀ ਨਾਲ ਦੇਣ ਵਾਲੇ ਨੂੰ ਪਿਆਰ ਕਰਦਾ ਹੈ।”​—2 ਕੁਰਿੰ. 9:7.

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ