-
ਪਰਮੇਸ਼ੁਰ ਨੂੰ ਕਿਹੋ ਜਿਹੀ ਭਗਤੀ ਮਨਜ਼ੂਰ ਹੈ?ਖ਼ੁਸ਼ੀ-ਖ਼ੁਸ਼ੀ ਹਮੇਸ਼ਾ ਲਈ ਜੀਓ!—ਰੱਬ ਦੇ ਬਚਨ ਤੋਂ ਸਿੱਖੋ
-
-
2. ਸਾਨੂੰ ਯਹੋਵਾਹ ਦੀ ਭਗਤੀ ਕਿਵੇਂ ਕਰਨੀ ਚਾਹੀਦੀ ਹੈ?
ਯਹੋਵਾਹ ਸਾਡਾ ਸ੍ਰਿਸ਼ਟੀਕਰਤਾ ਹੈ, ਇਸ ਲਈ ਉਹੀ ਸਾਡੀ ਭਗਤੀ ਦਾ ਹੱਕਦਾਰ ਹੈ। (ਪ੍ਰਕਾਸ਼ ਦੀ ਕਿਤਾਬ 4:11) ਇਸ ਦਾ ਮਤਲਬ ਹੈ ਕਿ ਸਾਨੂੰ ਉਸ ਨਾਲ ਦਿਲੋਂ ਪਿਆਰ ਕਰਨਾ ਚਾਹੀਦਾ ਹੈ ਅਤੇ ਸਿਰਫ਼ ਉਸੇ ਦੀ ਭਗਤੀ ਕਰਨੀ ਚਾਹੀਦੀ ਹੈ। ਯਹੋਵਾਹ ਨਹੀਂ ਚਾਹੁੰਦਾ ਕਿ ਅਸੀਂ ਕਿਸੇ ਤਸਵੀਰ ਜਾਂ ਮੂਰਤੀ ਦਾ ਸਹਾਰਾ ਲੈ ਕੇ ਉਸ ਦੀ ਭਗਤੀ ਕਰੀਏ।—ਯਸਾਯਾਹ 42:8 ਪੜ੍ਹੋ।
ਸਾਡੀ ਭਗਤੀ “ਪਵਿੱਤਰ ਅਤੇ ਪਰਮੇਸ਼ੁਰ ਨੂੰ ਮਨਜ਼ੂਰ” ਹੋਣੀ ਚਾਹੀਦੀ ਹੈ। (ਰੋਮੀਆਂ 12:1) ਇਸ ਦਾ ਮਤਲਬ ਹੈ ਕਿ ਸਾਨੂੰ ਸਹੀ-ਗ਼ਲਤ ਬਾਰੇ ਪਰਮੇਸ਼ੁਰ ਦੇ ਮਿਆਰਾਂ ʼਤੇ ਚੱਲਣਾ ਚਾਹੀਦਾ ਹੈ। ਮਿਸਾਲ ਲਈ, ਅਸੀਂ ਵਿਆਹ ਬਾਰੇ ਯਹੋਵਾਹ ਦੇ ਮਿਆਰਾਂ ʼਤੇ ਖ਼ੁਸ਼ੀ-ਖ਼ੁਸ਼ੀ ਚੱਲਦੇ ਹਾਂ ਕਿਉਂਕਿ ਸਾਨੂੰ ਯਹੋਵਾਹ ਨਾਲ ਪਿਆਰ ਹੈ। ਇਸ ਤੋਂ ਇਲਾਵਾ, ਅਸੀਂ ਅਜਿਹੇ ਕੰਮਾਂ ਤੋਂ ਦੂਰ ਰਹਿੰਦੇ ਹਾਂ ਜੋ ਯਹੋਵਾਹ ਨੂੰ ਪਸੰਦ ਨਹੀਂ ਹਨ ਅਤੇ ਜਿਨ੍ਹਾਂ ਤੋਂ ਸਾਨੂੰ ਨੁਕਸਾਨ ਪਹੁੰਚਦਾ ਹੈ, ਜਿਵੇਂ ਤਮਾਖੂ ਖਾਣਾ, ਨਸ਼ੇ ਕਰਨੇ ਅਤੇ ਬਹੁਤ ਜ਼ਿਆਦਾ ਸ਼ਰਾਬ ਪੀਣੀ।a
-
-
ਜ਼ਿੰਦਗੀ ਦੀ ਕਦਰ ਕਰੋਖ਼ੁਸ਼ੀ-ਖ਼ੁਸ਼ੀ ਹਮੇਸ਼ਾ ਲਈ ਜੀਓ!—ਰੱਬ ਦੇ ਬਚਨ ਤੋਂ ਸਿੱਖੋ
-
-
3. ਆਪਣੀ ਸਿਹਤ ਦਾ ਖ਼ਿਆਲ ਰੱਖੋ
ਸੱਚੇ ਮਸੀਹੀਆਂ ਨੇ ਆਪਣਾ ਸਰੀਰ ਬਲੀਦਾਨ ਦੇ ਤੌਰ ਤੇ ਯਹੋਵਾਹ ਨੂੰ ਚੜ੍ਹਾਇਆ ਹੈ। ਇਸ ਲਈ ਉਹ ਜ਼ਿੰਦਗੀ ਦੇ ਹਰ ਮਾਮਲੇ ਵਿਚ ਯਹੋਵਾਹ ਨੂੰ ਪਹਿਲ ਦੇਣੀ ਚਾਹੁੰਦੇ ਹਨ। ਰੋਮੀਆਂ 12:1, 2 ਪੜ੍ਹੋ। ਫਿਰ ਇਨ੍ਹਾਂ ਸਵਾਲਾਂ ʼਤੇ ਚਰਚਾ ਕਰੋ:
ਕਿਹੜੀ ਗੱਲ ਕਰਕੇ ਤੁਹਾਨੂੰ ਆਪਣੀ ਸਿਹਤ ਦਾ ਖ਼ਿਆਲ ਰੱਖਣਾ ਚਾਹੀਦਾ ਹੈ?
ਤੁਸੀਂ ਕਿਨ੍ਹਾਂ ਕੁਝ ਤਰੀਕਿਆਂ ਨਾਲ ਇਸ ਤਰ੍ਹਾਂ ਕਰ ਸਕਦੇ ਹੋ?
-