-
ਪਰਮੇਸ਼ੁਰ ਕੌਣ ਹੈ?ਖ਼ੁਸ਼ੀ-ਖ਼ੁਸ਼ੀ ਹਮੇਸ਼ਾ ਲਈ ਜੀਓ!—ਰੱਬ ਦੇ ਬਚਨ ਤੋਂ ਸਿੱਖੋ
-
-
2. ਬਾਈਬਲ ਯਹੋਵਾਹ ਬਾਰੇ ਕੀ ਦੱਸਦੀ ਹੈ?
ਇਨਸਾਨ ਬਹੁਤ ਸਾਰੇ ਈਸ਼ਵਰਾਂ ਦੀ ਭਗਤੀ ਕਰਦੇ ਹਨ। ਪਰ ਬਾਈਬਲ ਕਹਿੰਦੀ ਹੈ ਕਿ ਸਿਰਫ਼ ਯਹੋਵਾਹ ਹੀ ਸੱਚਾ ਪਰਮੇਸ਼ੁਰ ਹੈ। ਅਸੀਂ ਇੱਦਾਂ ਕਿਉਂ ਕਹਿ ਸਕਦੇ ਹਾਂ? ਕਿਉਂਕਿ ਯਹੋਵਾਹ ਹੀ ‘ਸਾਰੀ ਧਰਤੀ ʼਤੇ ਅੱਤ ਮਹਾਨ ਹੈ’ ਅਤੇ ਉਸ ਕੋਲ ਸਭ ਤੋਂ ਜ਼ਿਆਦਾ ਅਧਿਕਾਰ ਹੈ। (ਜ਼ਬੂਰ 83:18 ਪੜ੍ਹੋ।) ਉਹ “ਸਰਬਸ਼ਕਤੀਮਾਨ” ਹੈ ਯਾਨੀ ਉਸ ਕੋਲ ਸਭ ਕੁਝ ਕਰਨ ਦੀ ਤਾਕਤ ਹੈ। ਉਸ ਨੇ ਹੀ ਆਕਾਸ਼ ਅਤੇ ਧਰਤੀ ਉੱਤੇ “ਸਾਰੀਆਂ ਚੀਜ਼ਾਂ ਸਿਰਜੀਆਂ” ਹਨ। (ਪ੍ਰਕਾਸ਼ ਦੀ ਕਿਤਾਬ 4:8, 11) ਸਿਰਫ਼ ਯਹੋਵਾਹ ਹੀ ਹਮੇਸ਼ਾ ਤੋਂ ਹੈ ਅਤੇ ਹਮੇਸ਼ਾ ਰਹੇਗਾ।—ਜ਼ਬੂਰ 90:2.
-
-
ਪਰਮੇਸ਼ੁਰ ਨੂੰ ਕਿਹੋ ਜਿਹੀ ਭਗਤੀ ਮਨਜ਼ੂਰ ਹੈ?ਖ਼ੁਸ਼ੀ-ਖ਼ੁਸ਼ੀ ਹਮੇਸ਼ਾ ਲਈ ਜੀਓ!—ਰੱਬ ਦੇ ਬਚਨ ਤੋਂ ਸਿੱਖੋ
-
-
ਯਹੋਵਾਹ ਸਾਡਾ ਸ੍ਰਿਸ਼ਟੀਕਰਤਾ ਹੈ, ਇਸ ਲਈ ਉਹੀ ਸਾਡੀ ਭਗਤੀ ਦਾ ਹੱਕਦਾਰ ਹੈ। (ਪ੍ਰਕਾਸ਼ ਦੀ ਕਿਤਾਬ 4:11) ਇਸ ਦਾ ਮਤਲਬ ਹੈ ਕਿ ਸਾਨੂੰ ਉਸ ਨਾਲ ਦਿਲੋਂ ਪਿਆਰ ਕਰਨਾ ਚਾਹੀਦਾ ਹੈ ਅਤੇ ਸਿਰਫ਼ ਉਸੇ ਦੀ ਭਗਤੀ ਕਰਨੀ ਚਾਹੀਦੀ ਹੈ। ਯਹੋਵਾਹ ਨਹੀਂ ਚਾਹੁੰਦਾ ਕਿ ਅਸੀਂ ਕਿਸੇ ਤਸਵੀਰ ਜਾਂ ਮੂਰਤੀ ਦਾ ਸਹਾਰਾ ਲੈ ਕੇ ਉਸ ਦੀ ਭਗਤੀ ਕਰੀਏ।—ਯਸਾਯਾਹ 42:8 ਪੜ੍ਹੋ।
ਸਾਡੀ ਭਗਤੀ “ਪਵਿੱਤਰ ਅਤੇ ਪਰਮੇਸ਼ੁਰ ਨੂੰ ਮਨਜ਼ੂਰ” ਹੋਣੀ ਚਾਹੀਦੀ ਹੈ। (ਰੋਮੀਆਂ 12:1) ਇਸ ਦਾ ਮਤਲਬ ਹੈ ਕਿ ਸਾਨੂੰ ਸਹੀ-ਗ਼ਲਤ ਬਾਰੇ ਪਰਮੇਸ਼ੁਰ ਦੇ ਮਿਆਰਾਂ ʼਤੇ ਚੱਲਣਾ ਚਾਹੀਦਾ ਹੈ। ਮਿਸਾਲ ਲਈ, ਅਸੀਂ ਵਿਆਹ ਬਾਰੇ ਯਹੋਵਾਹ ਦੇ ਮਿਆਰਾਂ ʼਤੇ ਖ਼ੁਸ਼ੀ-ਖ਼ੁਸ਼ੀ ਚੱਲਦੇ ਹਾਂ ਕਿਉਂਕਿ ਸਾਨੂੰ ਯਹੋਵਾਹ ਨਾਲ ਪਿਆਰ ਹੈ। ਇਸ ਤੋਂ ਇਲਾਵਾ, ਅਸੀਂ ਅਜਿਹੇ ਕੰਮਾਂ ਤੋਂ ਦੂਰ ਰਹਿੰਦੇ ਹਾਂ ਜੋ ਯਹੋਵਾਹ ਨੂੰ ਪਸੰਦ ਨਹੀਂ ਹਨ ਅਤੇ ਜਿਨ੍ਹਾਂ ਤੋਂ ਸਾਨੂੰ ਨੁਕਸਾਨ ਪਹੁੰਚਦਾ ਹੈ, ਜਿਵੇਂ ਤਮਾਖੂ ਖਾਣਾ, ਨਸ਼ੇ ਕਰਨੇ ਅਤੇ ਬਹੁਤ ਜ਼ਿਆਦਾ ਸ਼ਰਾਬ ਪੀਣੀ।a
-