ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • w20 ਸਤੰਬਰ ਸਫ਼ਾ 31
  • ਪਾਠਕਾਂ ਵੱਲੋਂ ਸਵਾਲ

ਕੋਈ ਵੀਡੀਓ ਉਪਲਬਧ ਨਹੀਂ।

ਮਾਫ਼ ਕਰੋ, ਵੀਡੀਓ ਲੋਡ ਨਹੀਂ ਹੋਇਆ।

  • ਪਾਠਕਾਂ ਵੱਲੋਂ ਸਵਾਲ
  • ਪਹਿਰਾਬੁਰਜ ਯਹੋਵਾਹ ਦੇ ਰਾਜ ਦੀ ਘੋਸ਼ਣਾ ਕਰਦਾ ਹੈ (ਸਟੱਡੀ)—2020
  • ਮਿਲਦੀ-ਜੁਲਦੀ ਜਾਣਕਾਰੀ
  • ਪਰਮੇਸ਼ੁਰ ਦੀ ਸ਼ਾਂਤੀ ਦੀ ਸਰਕਾਰ
    ਤੁਸੀਂ ਸਦਾ ਦੇ ਲਈ ਧਰਤੀ ਉੱਤੇ ਪਰਾਦੀਸ ਵਿਚ ਜੀਉਂਦੇ ਰਹਿ ਸਕਦੇ ਹੋ
  • ਯਹੋਵਾਹ ਪ੍ਰਤੀ ‘ਖਰਿਆਈ ਬਣਾਈ ਰੱਖਣ ਵਾਲੇ ਖ਼ੁਸ਼ ਹਨ
    ਪਹਿਰਾਬੁਰਜ ਯਹੋਵਾਹ ਦੇ ਰਾਜ ਦੀ ਘੋਸ਼ਣਾ ਕਰਦਾ ਹੈ (ਸਟੱਡੀ)—2022
  • ਅਧਿਕਾਰ ਰੱਖਣ ਵਾਲਿਆਂ ਦਾ ਆਦਰ ਕਰੋ
    ਪਰਮੇਸ਼ੁਰ ਨਾਲ ਆਪਣਾ ਪਿਆਰ ਬਰਕਰਾਰ ਰੱਖੋ
ਪਹਿਰਾਬੁਰਜ ਯਹੋਵਾਹ ਦੇ ਰਾਜ ਦੀ ਘੋਸ਼ਣਾ ਕਰਦਾ ਹੈ (ਸਟੱਡੀ)—2020
w20 ਸਤੰਬਰ ਸਫ਼ਾ 31
ਯਹੋਵਾਹ ਨੂੰ ਸਿੰਘਾਸਣ ’ਤੇ ਬੈਠਿਆ ਦਿਖਾਇਆ ਗਿਆ ਹੈ ਜਿਸ ਦੇ ਆਲੇ-ਦੁਆਲੇ ਦੂਤ ਖੜ੍ਹੇ ਹਨ। ਸਿੰਘਾਸਣ ਦੇ ਚਾਰੇ ਪਾਸੇ ਤੇਜ਼ ਰੌਸ਼ਨੀ।

ਪਾਠਕਾਂ ਵੱਲੋਂ ਸਵਾਲ

ਕੀ ਉਪਦੇਸ਼ਕ ਦੀ ਪੋਥੀ 5:8 ਵਿਚ ਮਨੁੱਖੀ ਅਧਿਕਾਰੀਆਂ ਦੀ ਗੱਲ ਕੀਤੀ ਗਈ ਹੈ ਜਾਂ ਯਹੋਵਾਹ ਦੀ?

ਇਸ ਆਇਤ ਵਿਚ ਲਿਖਿਆ ਹੈ: “ਜੇ ਕਰ ਤੂੰ ਕਿਸੇ ਸੂਬੇ ਵਿੱਚ ਗਰੀਬਾਂ ਉੱਤੇ ਅਨ੍ਹੇਰ ਅਤੇ ਨਿਆਉਂ ਅਰ ਸਚਿਆਈ ਦਾ ਡਾਢਾ ਵਿਗਾੜ ਵੇਖੇਂ ਤਾਂ ਉਸ ਗੱਲ ਉੱਤੇ ਅਚਰਜ ਨਾ ਹੋ ਕਿਉਂਕਿ ਉਹ ਜੋ ਵੱਡਿਆਂ ਨਾਲੋਂ ਵੱਡਾ ਹੈ ਤੱਕਦਾ ਹੈ ਅਤੇ ਓਹਨਾਂ ਉੱਤੇ ਵੀ ਮਹਾਨ ਹੈ।”—ਉਪ. 5:8.

ਇਨਸਾਨੀ ਨਜ਼ਰੀਏ ਤੋਂ ਦੇਖੀਏ, ਤਾਂ ਲੱਗਦਾ ਹੈ ਕਿ ਇਸ ਆਇਤ ਵਿਚ ਸਰਕਾਰੀ ਅਧਿਕਾਰੀਆਂ ਦੀ ਗੱਲ ਕੀਤੀ ਗਈ ਹੈ। ਪਰ ਇਹ ਆਇਤ ਸਾਨੂੰ ਯਹੋਵਾਹ ਬਾਰੇ ਇਕ ਅਹਿਮ ਸੱਚਾਈ ਵੀ ਦੱਸਦੀ ਹੈ ਜਿਸ ਤੋਂ ਸਾਨੂੰ ਦਿਲਾਸਾ ਮਿਲਦਾ ਹੈ।

ਉਪਦੇਸ਼ਕ ਦੀ ਪੋਥੀ 5:8 ਵਿਚ ਉਸ ਅਧਿਕਾਰੀ ਬਾਰੇ ਦੱਸਿਆ ਗਿਆ ਹੈ ਜਿਹੜਾ ਗ਼ਰੀਬਾਂ ਉੱਤੇ ਅਤਿਆਚਾਰ ਅਤੇ ਅਨਿਆਂ ਕਰਦਾ ਹੈ। ਉਸ ਅਧਿਕਾਰੀ ਨੂੰ ਯਾਦ ਰੱਖਣਾ ਚਾਹੀਦਾ ਹੈ ਕਿ ਉਸ ਤੋਂ ਉੱਪਰ ਵੀ ਕੋਈ ਸਰਕਾਰੀ ਅਧਿਕਾਰੀ ਹੈ ਜੋ ਉਸ ਉੱਤੇ ਨਜ਼ਰ ਰੱਖ ਰਿਹਾ ਹੈ। ਸ਼ਾਇਦ ਹੋਰਾਂ ਕੋਲ ਉਸ ਤੋਂ ਵੀ ਉੱਚਾ ਰੁਤਬਾ ਹੋਵੇ। ਦੁੱਖ ਦੀ ਗੱਲ ਹੈ ਕਿ ਸ਼ਾਇਦ ਇਨਸਾਨੀ ਸਰਕਾਰਾਂ ਦੇ ਇਹ ਸਾਰੇ ਅਧਿਕਾਰੀ ਭ੍ਰਿਸ਼ਟ ਹੋਣ ਅਤੇ ਆਮ ਲੋਕਾਂ ਨੂੰ ਇਨ੍ਹਾਂ ਦੇ ਰਾਜ ਵਿਚ ਮੁਸ਼ਕਲਾਂ ਦਾ ਸਾਮ੍ਹਣਾ ਕਰਨਾ ਪੈਂਦਾ ਹੈ।

ਅੱਜ ਦੇ ਹਾਲਾਤਾਂ ਨੂੰ ਦੇਖ ਕੇ ਸ਼ਾਇਦ ਸਾਨੂੰ ਲੱਗੇ ਕਿ ਸੁਧਾਰ ਨਹੀਂ ਹੋਵੇਗਾ, ਪਰ ਸਾਨੂੰ ਇਹ ਜਾਣ ਕੇ ਦਿਲਾਸਾ ਮਿਲ ਸਕਦਾ ਹੈ ਕਿ ਯਹੋਵਾਹ ਇਨਸਾਨੀ ਸਰਕਾਰਾਂ ਦੇ ਉੱਚ ਅਧਿਕਾਰੀਆਂ ਉੱਤੇ ਨਜ਼ਰ ਰੱਖਦਾ ਹੈ। ਅਸੀਂ ਯਹੋਵਾਹ ਨੂੰ ਬੇਨਤੀ ਕਰ ਸਕਦੇ ਹਾਂ ਅਤੇ ਉਸ ʼਤੇ ਆਪਣਾ ਬੋਝ ਸੁੱਟ ਸਕਦੇ ਹਾਂ। (ਜ਼ਬੂ. 55:22; ਫ਼ਿਲਿ. 4:6, 7) ਅਸੀਂ ਜਾਣਦੇ ਹਾਂ ਕਿ “ਯਹੋਵਾਹ ਦੀਆਂ ਅੱਖਾਂ ਤਾਂ ਸਾਰੀ ਧਰਤੀ ਉੱਤੇ ਫਿਰਦੀਆਂ ਹਨ ਤਾਂ ਜੋ ਉਹ ਉਨ੍ਹਾਂ ਦੀ ਸਹਾਇਤਾ ਲਈ ਜਿਨ੍ਹਾਂ ਦਾ ਦਿਲ ਉਸ ਉੱਤੇ ਪੂਰਨ ਨਿਹਚਾ ਰੱਖਦਾ ਹੈ ਆਪਣੇ ਆਪ ਨੂੰ ਸਮਰਥ ਵਿਖਾਵੇ।”—2 ਇਤ. 16:9.

ਸੋ ਉਪਦੇਸ਼ਕ ਦੀ ਪੋਥੀ 5:8 ਵਿਚ ਸਾਨੂੰ ਦੁਨੀਆਂ ਦੀ ਅਸਲੀਅਤ ਬਾਰੇ ਯਾਦ ਕਰਾਇਆ ਗਿਆ ਹੈ ਅਤੇ ਇਹ ਵੀ ਕਿ ਹਮੇਸ਼ਾ ਕਿਸੇ-ਨਾ-ਕਿਸੇ ਕੋਲ ਜ਼ਿਆਦਾ ਅਧਿਕਾਰ ਹੁੰਦਾ ਹੈ। ਇਹ ਆਇਤ ਸਾਨੂੰ ਸਭ ਤੋਂ ਜ਼ਰੂਰੀ ਗੱਲ ਯਾਦ ਕਰਾਉਂਦੀ ਹੈ ਕਿ ਯਹੋਵਾਹ ਤੋਂ ਉੱਪਰ ਹੋਰ ਕੋਈ ਨਹੀਂ ਅਤੇ ਉਹੀ ਅੱਤ ਮਹਾਨ ਹੈ। ਉਹ ਹੁਣ ਆਪਣੇ ਪੁੱਤਰ ਯਿਸੂ ਮਸੀਹ ਰਾਹੀਂ ਰਾਜ ਕਰ ਰਿਹਾ ਹੈ। ਸਰਬਸ਼ਕਤੀਮਾਨ ਸਾਰਿਆਂ ʼਤੇ ਧਿਆਨ ਦਿੰਦਾ ਹੈ ਅਤੇ ਭਵਿੱਖ ਵਿਚ ਉਹ ਅਤੇ ਉਸ ਦਾ ਪੁੱਤਰ ਨਿਆਂ ਕਰਨਗੇ।

    ਪੰਜਾਬੀ ਪ੍ਰਕਾਸ਼ਨ (1987-2025)
    ਲਾਗ-ਆਊਟ
    ਲਾਗ-ਇਨ
    • ਪੰਜਾਬੀ
    • ਲਿੰਕ ਭੇਜੋ
    • ਮਰਜ਼ੀ ਮੁਤਾਬਕ ਬਦਲੋ
    • Copyright © 2025 Watch Tower Bible and Tract Society of Pennsylvania
    • ਵਰਤੋਂ ਦੀਆਂ ਸ਼ਰਤਾਂ
    • ਪ੍ਰਾਈਵੇਸੀ ਪਾਲਸੀ
    • ਪ੍ਰਾਈਵੇਸੀ ਸੈਟਿੰਗ
    • JW.ORG
    • ਲਾਗ-ਇਨ
    ਲਿੰਕ ਭੇਜੋ